ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਪੁਲਿਸ ਨੌਜਵਾਨ ਬੇਹੋਸ਼, ਹਸਪਤਾਲ 'ਚ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੌਜਵਾਨ ਦੀ ਡਿਊਟੀ ਪੁਲਿਸ ਲਾਈਨ ਵਿਚ ਸੀ ਅਤੇ ਲਾਈਨ ਅਫ਼ਸਰ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ।

Policeman

ਬਠਿੰਡਾ- ਪੰਜਾਬ ਵਿਚ ਨਸ਼ੇ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ। ਬਠਿੰਡਾ ਤੋਂ ਇਕ ਹੈਰਾਨ ਕਰਨ ਵਾਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਕ ਪੁਲਿਸ ਨੌਜਵਾਨ ਦੇ ਨਸ਼ੇ ਦੀ ਓਵਰ ਡੋਜ਼ ਲੈਣ ਦੇ ਬੇਹੋਸ਼ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਮੁਲਾਜ਼ਮ ਨਸ਼ੇ ਦਾ ਟੀਕਾ ਲਾਉਂਦੇ ਹੋਏ ਬੇਹੋਸ਼ ਹੋ ਗਿਆ ਸੀ ਜਿਸ ਮਗਰੋਂ ਉਸ ਨੂੰ ਇੱਕ ਸਹਾਰਾ ਸੰਸਥਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਭਰਤੀ ਕਰਵਾਇਆ। ਇਸ ਮੌਕੇ ਨਸ਼ੇ ਦੇ ਟੀਕੇ ਵੀ ਬਰਾਮਦ ਹੋਏ। ਉਕਤ ਪੁਲਿਸ ਮੁਲਾਜ਼ਮ ਪਰਸਰਾਮ ਨਗਰ ਸਥਿਤ ਪਬਲਿਕ ਟਾਇਲਟ ਵਿਚ ਬੈਠਾ ਸੀ ਅਤੇ ਚਿੱਟੇ ਦਾ ਟੀਕਾ ਲਗਾ ਰਿਹਾ ਸੀ।

ਨਸ਼ੇ ਦੀ ਓਵਰਡੋਜ਼ ਕਾਰਨ ਪੁਲਿਸ ਮੁਲਾਜ਼ਮ ਦੀ ਹਾਲਤ ਮੌਕੇ 'ਤੇ ਵਿਗੜ ਗਈ ਅਤੇ ਉਹ ਉਥੇ ਬੇਹੋਸ਼ ਹੋ ਗਿਆ। ਜਦੋਂ ਇਕ ਵਿਅਕਤੀ ਟਾਇਲਟ ਆਇਆ ਤਾਂ ਉਸ ਨੇ ਪੁਲਿਸ ਮੁਲਾਜ਼ਮ ਨੂੰ ਬੇਹੋਸ਼ੀ ਦੀ ਸਥਿਤੀ ਵਿਚ ਵੇਖਿਆ ਅਤੇ ਸਹਾਰਾ ਜਨਸੇਵਾ ਦੀ ਮਦਦ ਨਾਲ ਪੁਲਿਸ ਨੂੰ ਐਮਰਜੈਂਸੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਹਾਲਤ ਗੰਭੀਰ ਹੋਣ ਕਾਰਨ ਪੁਲਿਸ ਮੁਲਾਜ਼ਮ ਨੂੰ ਪ੍ਰਾਈਵੇਟ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਕਰਮਚਾਰੀਆਂ ਕੋਲ ਇੱਕ ਟੀਕਾ ਲਗਾਉਣ ਲਈ ਵਰਤੀ ਗਈ ਸਰਿੰਜ ਵੀ ਬਰਾਮਦ ਕੀਤੀ ਗਈ ਸੀ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਹੋਇਆ ਮੁੱਢਲਾ ਇਲਾਜ ਕਰਨ ਤੋਂ ਬਾਅਦ ਰੈਫ਼ਰ ਕਰ ਦਿੱਤਾ। ਪੁਲਿਸ ਨੌਜਵਾਨ ਦੀ ਡਿਊਟੀ ਪੁਲਿਸ ਲਾਈਨ ਵਿਚ ਸੀ ਅਤੇ ਲਾਈਨ ਅਫ਼ਸਰ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ।

ਪੁਲਿਸ ਮੁਲਾਜ਼ਮ ਦੀ ਪਛਾਣ ਬੀੜ ਤਾਲਬ ਬਸਤੀ ਵਜੋਂ ਹੋਈ ਹੈ ਜਿਸ ਦਾ ਨਾਮ ਜਸਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਮੌਕੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਕਤ ਪੁਲਿਸ ਮੁਲਾਜ਼ਮ ਪੁਲਿਸ ਲਾਈਨ ਵਿਚ ਤਾਇਨਾਤ ਸੀ। ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਗੁਰਮੇਲ ਸਿੰਘ ਜੋ ਕਿ ਪੁਲਿਸ ਮੁਲਾਜ਼ਮਾਂ ਦਾ ਇਲਾਜ ਕਰ ਰਹੇ ਹਨ ਦਾ ਕਹਿਣਾ ਹੈ ਕਿ ਉਕਤ ਪੁਲਿਸ ਮੁਲਾਜ਼ਮ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ ਹੋ ਗਿਆ ਹੈ, ਜਿਸ ਦੀ ਹਾਲਤ ਬਹੁਤ ਗੰਭੀਰ ਹੈ, ਜਿਸ ਕਾਰਨ ਇਸ ਨੂੰ ਰੈਫਰ ਕਰ ਦਿੱਤਾ ਹੈ ਕਿਉਂਕਿ ਇਸ ਨੂੰ ਵੈਂਟੀਲੇਟਰ ਦੀ ਬਹੁਤ ਜ਼ਰੂਰਤ ਹੈ।