ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਮੈਂਬਰੀ ਗਰੋਹ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਮੈਂਬਰੀ ਗਰੋਹ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 9 ਅਪ੍ਰੈਲ (ਹਰਦਿਆਲ ਸਿੰਘ): ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਮੈਂਬਰੀ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚੋਂ 4 ਗੈਂਗਸਟਰ ਵੀ ਸ਼ਾਮਲ ਹਨ। ਇਸ ਗਰੋਹ ਦੇ ਕਬਜ਼ੇ ’ਚੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਬਿਆਸ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ (ਡੀ) ਮਨੋਜ ਕੁਮਾਰ ਨੇ ਦਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਕਸਬਾ ਬਿਆਸ ਦੇ ਲਾਗੇ ਲੁੱਟਾਂ ਖੋਹਾਂ ਕਰਨ ਵਾਲਾ ਇਕ ਗੈਂਗ ਸਰਗਰਮ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਪਿੰਡ ਸਥਿਆਲਾ ਬਲਵਿੰਦਰ ਸਿੰਘ, ਪਿੰਡ ਸੇਰੋਬਾਘਾ ਵਾਸੀ ਪ੍ਰਭਜੋਤ ਸਿੰਘ, ਸਿਮਰਨਜੀਤ ਸਿੰਘ ਸਥਿਆਲਾ ਦੇ ਘਰ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਕੋਲੋਂ 7 ਰਾਈਫ਼ਲਾਂ, 7 ਪਿਸਤੌਲ, 14 ਮੈਗਜ਼ੀਨ 3 ਕਾਰਾਂ ਬਰਾਮਦ ਕੀਤੀਆਂ ਗਈਆਂ। ਐਸ.ਪੀ (ਡੀ) ਮਨੋਜ ਠਾਕੁਰ ਨੇ ਦਸਿਆ ਕਿ ਪੁਲਿਸ ਵਲੋਂ ਕੀਤੀ ਗਈ ਪੁਛਗਿਛ ਤੋਂ ਬਾਅਦ ਇਨ੍ਹਾਂ ਦੇ ਬਾਕੀ 12 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਜਿਨ੍ਹਾਂ ਵਿਰੁਧ ਧਾਰਾਵਾਂ ਤਹਿਤ ਕੇਸ ਦਰਜ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਐਸ.ਪੀ. (ਡੀ) ਮਨੋਜ ਠਾਕੁਰ ਨੇ ਦਸਿਆ ਕਿ ਉਕਤ ਗਰੋਹ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੇ ਨਾਲ ਹਥਿਆਰਾਂ ਦੇ ਜ਼ੋਰ ਨਾਲ ਖ਼ਾਲੀ ਕੋਠੀਆਂ ਅਤੇ ਜ਼ਮੀਨਾਂ ’ਤੇ ਵੀ ਕਬਜ਼ੇ ਕਰਦੇ ਸਨ।
09 ਏਐਸਆਰ (ਹਰਦਿਆਲ)03 ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਬਾਰੇ ਜਾਣਕਾਰੀ ਦਿੰਦੇ ਹੋਏ।