ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ 'ਜਥੇਦਾਰ' ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬ

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ 'ਜਥੇਦਾਰ' ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

IMAGE


ਅੰਮਿ੍ਤਸਰ, 9 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ (ਉਤਰਾਖੰਡ) ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਕਮੇਟੀ ਨੇ ਇਕੱਤਰਤਾ 'ਚ ਵਿਚਾਰ-ਵਟਾਂਦਰੇ ਮਗਰੋਂ ਗੁਰਦੁਆਰਾ ਸਾਹਿਬ ਦੇ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ  ਇਕ ਸਾਂਝੀ ਕਮੇਟੀ ਗਠਿਤ ਕਰਨ ਦੀ ਅਪੀਲ ਕੀਤੀ ਹੈ | ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਸਬ-ਕਮੇਟੀ ਦੀ ਮੀਟਿੰਗ ਹੋਈ | ਸਬ ਕਮੇਟੀ ਦੀ ਇਕੱਤਰਤਾ ਦੌਰਾਨ ਵੱਖ-ਵੱਖ ਮੈਂਬਰਾਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਕਾਰਜ ਲਈ ਵੱਖੋ-ਵੱਖ ਯਤਨਾਂ ਦੀ ਥਾਂ ਸਾਂਝੇ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿਤਾ ਹੈ | ਸਰਕਾਰਾਂ ਅਤੇ ਅਫ਼ਸਰਸ਼ਾਹੀ ਨਾਲ ਗੱਲ ਕਰਨ ਲਈ ਵੱਖ-ਵੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ, ਸੰਪ੍ਰਦਾਵਾਂ ਤੇ ਨਿੱਜੀ ਵਿਅਕਤੀਆਂ ਦੇ ਯਤਨ ਪ੍ਰਸ਼ੰਸਾਯੋਗ ਹਨ, ਪਰੰਤੂ ਇਕਜੁਟ ਹੋ ਕੇ ਉਪਰਾਲਾ ਜ਼ਿਆਦਾ ਲਾਹੇਵੰਦ ਸਾਬਤ ਹੋ ਸਕਦਾ ਹੈ | ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮਾਮਲਾ ਵਿਚਾਰਨ ਲਈ ਬਣਾਈ ਗਈ ਸਬ-ਕਮੇਟੀ ਨੇ ਦੋ ਇਕੱਤਰਤਾਵਾਂ ਕੀਤੀਆਂ ਹਨ, ਜਿਸ ਦੌਰਾਨ ਸਾਂਝੀ ਰਾਏ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ  ਸ਼੍ਰੋਮਣੀ ਕਮੇਟੀ ਦੀ ਅਗਵਾਈ ਵਾਲੀ ਸਾਂਝੀ ਕਮੇਟੀ ਸਥਾਪਿਤ ਕਰਨ ਦੀ ਅਪੀਲ ਕੀਤੀ ਗਈ ਹੈ |
ਕੈਪਸ਼ਨ-ਏ ਐਸ ਆਰ ਬਹੋੜੂ—9—2— ਸ਼੍ਰੋਮਣੀ ਕਮੇਟੀ ਅਧਿਕਾਰੀ ਮੀਟਿੰਗ ਦੌਰਾਨ |