ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਲੱਕੜ ਵਿਕਰੇਤਾ ਦੇ ਹੋਏ ਨੁਕਸਾਨ ਲਈ 5 ਲੱਖ ਰੁਪਏ ਦੇਣ ਦਾ ਐਲਾਨ
ਅਜਨਾਲਾ ਦੇ ਲੱਕੜ ਵਿਕਰੇਤਾ ਦੀ ਦੁਕਾਨ ਵਿਚ ਲੱਗੀ ਅੱਗ ਕਾਰਨ ਹੋਏ ਨੁਕਸਾਨ ਦਾ ਮੰਤਰੀ ਨੇ ਲਿਆ ਜਾਇਜ਼ਾ
Cabinet Minister Kuldip Singh Dhaliwal
ਅਜਨਾਲਾ : ਅੱਜ ਸਵੇਰੇ ਸ਼ਹਿਰ ਵਿਚ ਇੱਕ ਆਰੇ ਅਤੇ ਲੱਕੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਲੱਗ ਗਈ ਜਿਸ ਨਾਲ ਲੱਕੜ ਵਿਕਰੇਤਾ ਗੁਰਪ੍ਰੀਤ ਸਿੰਘ ਦਾ ਵੱਡਾ ਨੁਕਸਾਨ ਹੋ ਗਿਆ ਹੈ।
ਇਸ ਮਾਮਲੇ ਬਾਰੇ ਪਤਾ ਲੱਗਣ 'ਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਅੱਗ ਲੱਗਣ ਕਾਰਨ ਹੋਏ ਲੱਖਾਂ ਰੁਪਏ ਦੇ ਨੁਕਸਾਨ ਲਈ ਪ੍ਰਭਾਵਿਤ ਪਰਿਵਾਰ ਨਾਲਹਮਦਰਦੀ ਪ੍ਰਗਟ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇੰਨਾ ਹੀ ਨਹੀਂ ਸਗੋਂ ਧਾਲੀਵਾਲ ਨੇ ਪਰਿਵਾਰ ਨੂੰ ਮੁੱਖ ਮੰਤਰੀ ਰਿਲੀਫ ਫੰਡ ਵਿਚੋਂ ਵੀ ਮਦਦ ਦਿਵਾਉਣ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕਾ ਵਾਸੀਆਂ ਅਤੇ ਪੰਜਾਬ ਦੀ ਸੇਵਾ ਚ ਹਾਜ਼ਿਰ ਹਾਂ ਅਤੇ ਹਾਜ਼ਿਰ ਰਹਾਂਗਾ।