5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਧੋਖਾਧੜੀ ਦੇ ਕੇਸ ਵਿਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਬਦਲੇ ਮੰਗੀ ਸੀ ਰਿਸ਼ਵਤ

Vigilance Bureau nabs ASI for taking bribe Rs 5,000

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ‘ਮੋਦੀ ਹਟਾਓ, ਦੇਸ਼ ਬਚਾਓ’ ਮੁਹਿੰਮ ਦੇ ਸਮਰਥਨ 'ਚ 'ਆਪ' ਦੇ ਵਿਦਿਆਰਥੀ ਵਿੰਗ ਨੇ ਕੀਤਾ ਪ੍ਰਦਰਸ਼ਨ 

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿਚ ਦਰਜ ਕਰਵਾਏ ਇੱਕ ਕੇਸ ਵਿਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਅਰਜ਼ੀਆਂ ਸਬੰਧੀ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਵਫ਼ਦ : ਹਰਜਿੰਦਰ ਸਿੰਘ ਧਾਮੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।