ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ 'ਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮਾਂ ਕੋਲੋਂ ਹੈਰੋਇਨ, ਪਿਸਤੌਲ ਅਤੇ 33 ਲੱਖ ਰੁਪਏ ਦੀ ਹਵਾਲਾ ਰਾਸ਼ੀ ਹੋਈ ਬਰਾਮਦ

Amritsar Police arrests three accused involved in cross-border drug smuggling case

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਰਕੋ-ਹਵਾਲਾ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ 500 ਗ੍ਰਾਮ ਹੈਰੋਇਨ, 1 ਗਲੌਕ 9 ਐਮਐਮ ਪਿਸਤੌਲ ਅਤੇ 33 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਐਕਸ' 'ਤੇ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ, ਗੁਰਦੇਵ ਸਿੰਘ ਉਰਫ਼ ਗੇਦੀ ਅਤੇ ਸ਼ੈਲੇਂਦਰ ਸਿੰਘ ਉਰਫ਼ ਸੇਲੂ ਵਜੋਂ ਹੋਈ ਹੈ।

ਜੋ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਮੁਦਰਾ ਲੈਣ-ਦੇਣ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਐਫ਼ਆਈਆਰ ਦਰਜ ਕਰ ਲਈ ਹੈ। ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।