ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ, 50 ਤੋਂ ਵੱਧ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ
ਲੋਕ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ - ਈ.ਟੀ.ਓ.
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਵੱਡੀ ਤਬਦੀਲੀ ਲਿਆਏਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਬਿਹਤਰ ਸਿੱਖਿਆ ਪ੍ਰਾਪਤ ਕਰ ਸਕਣਗੇ।
ਇਹ ਗੱਲਾਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਪਿੰਡ ਮੱਖਣ ਵਿੰਡੀ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੇ 50 ਤੋਂ ਵੱਧ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਕਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿੱਚ ਸੈਂਕੜੇ ਅਕਾਲੀ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸਰੂਮ, ਚਾਰ ਦਰਵਾਜ਼ੇ, ਨਵੇਂ ਬਾਥਰੂਮ, ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਉਪਕਰਣ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਹੁਣ ਸਾਡੇ ਬੱਚੇ ਵੀ ਚੰਗੀ ਸਿੱਖਿਆ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਵੱਡੀ ਤਬਦੀਲੀ ਲਿਆਏਗੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦਾ ਹਿੱਸਾ ਹੈ ਤਾਂ ਜੋ ਆਪਣੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਲੋਕ ਵਿਰੋਧੀ ਪਾਰਟੀਆਂ ਛੱਡ ਕੇ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਆਪਣੇ ਰਾਜ ਦੇ ਪਹਿਲੇ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਜਿਵੇਂ ਕਿ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਮੁਫ਼ਤ ਰਾਸ਼ਨ ਪ੍ਰਦਾਨ ਕੀਤਾ ਹੈ।
ਈਟੀਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨ੍ਹਾਂ ਨੇ ਮੈਨੂੰ ਇੰਨਾ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪਿੰਡ ਮੱਖਣਵਿੰਡੀ ਤੋਂ ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਅੰਮ੍ਰਿਤ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਗਗਨਦੀਪ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ, ਜਗਪ੍ਰੀਤ ਸਿੰਘ, ਗਗਨਦੀਪ ਸਿੰਘ, ਰਾਜ ਕੌਰ, ਜਸਵੰਤ ਸਿੰਘ, ਗੁਰਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈ। ਇਸ ਮੌਕੇ ਸਰਪੰਚ ਸੁੰਦਰ ਸਿੰਘ, ਰਾਜਬੀਰ ਸਿੰਘ ਅਤੇ ਹੋਰ ਬਹੁਤ ਸਾਰੇ ਲੋਕ ਮੌਜੂਦ ਸਨ।