ਪੰਜਾਬ ਸਮੇਤ ਕਈ ਥਾਵਾਂ 'ਤੇ ਧੂੜ ਭਰੀ ਹਨੇਰੀ ਨਾਲ ਬਾਰਸ਼ ਹੋਣ ਦੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈੱਟ ਵੱਲੋਂ ਕੀਤਾ ਜਾ ਰਿਹਾ ਹੈ ਦਾਅਵਾ

Due to dusty rainfall in many places, including Punjab, there is likely to be heavy rains

ਚੰਡੀਗੜ੍ਹ: ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈੱਟ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਦੇ ਬਠਿੰਡਾ ਅਤੇ ਪਟਿਆਲਾ ਸਮੇਤ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈੱਟ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਤੇ ਕੌਮੀ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਵਿਚ ਬਾਰਸ਼ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ਤੋਂ ਰਾਹਤ ਦੀ ਆਸ ਹੈ।

ਉੱਥੇ ਹੀ ਵਾਢੀ ਦੇਰ ਨਾਲ ਹੋਣ ਕਾਰਨ ਮੰਡੀਆਂ ਵਿਚ ਕਣਕ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਸਕਦਾ ਹੈ। ਮੌਸਮ ਭਵਿੱਖਬਾਣੀ ਮੁਤਾਬਕ ਪੰਜਾਬ ਵਿਚ ਅੰਮ੍ਰਿਤਸਰ, ਬਠਿੰਡਾ, ਪਟਿਆਲਾ, ਅਨੰਦਪੁਰ ਸਾਹਿਬ, ਚੰਡੀਗੜ੍ਹ, ਜਲੰਧਰ ਲੁਧਿਆਣਾ ਆਦਿ ਕਈ ਥਾਵਾਂ ‘ਤੇ ਆਉਂਦੀ 10 ਤੋਂ 16 ਮਈ ਤਕ ਧੂੜ ਭਰੀ ਹਨੇਰੀ ਦੇ ਨਾਲ-ਨਾਲ ਗਰਜ ਤੇ ਚਮਕ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹਿਮਾਚਲ ਪ੍ਰਦੇਸ਼ ਵਿਚ ਵੀ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਮੌਸਮ ਵਿਭਾਗ ਨੇ ਤਾਂ ਯੈਲੋ ਵੈਦਰ ਵਾਰਨਿੰਗ ਵੀ ਜਾਰੀ ਕਰ ਦਿੱਤੀ ਹੈ। ਇੱਥੇ ਭਾਰੀ ਮੀਂਹ ਦੇ ਨਾਲ-ਨਾਲ ਝੱਖੜ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤਿਆਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਾਰਾ 40 ਡਿਗਰੀ ਤੋਂ ਪਾਰ ਪਹੁੰਚਿਆ ਹੋਇਆ ਹੈ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦੀ ਉਮੀਦ ਹੈ।