ਫਤਿਹਗੜ੍ਹ ਸਾਹਿਬ ਜ਼ਿਲੇ 'ਚੋਂ ਮਿਲੇ 8 ਨਵੇਂ ਪੌਜਟਿਵ ਕੇਸ, 13 ਸਾਲਾ ਬੱਚਾ ਵੀ ਲਾਗ ਦਾ ਸ਼ਿਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਦੇ ਲਈ ਸੂਬੇ ਵਿਚ ਲੌਕਡਾਊਨ ਵੀ ਚੱਲ ਰਿਹਾ ਹੈ

Covid 19

ਫਤਿਹਗੜ੍ਹ ਸਾਹਿਬ : ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਕਿ ਇਸ ਵਾਇਰਸ ਨੂੰ ਰੋਕਣ ਦੇ ਲਈ ਸੂਬੇ ਵਿਚ ਲੌਕਡਾਊਨ ਵੀ ਚੱਲ ਰਿਹਾ ਹੈ ਪਰ ਫਿਰ ਵੀ ਆਏ ਦਿਨ ਇੱਥੇ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਇਸ ਤਰ੍ਹਾਂ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ 8 ਨਵੇਂ ਕਰੋਨਾ ਪੌਜਟਿਵ ਕੇਸ ਸਾਹਮਣੇ ਆਏ ਹਨ।

ਇਨ੍ਹਾਂ ਵਿਚ ਇਕ 13 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਦੱਸ ਦੱਈਏ ਕਿ ਪੰਜ ਮਰੀਜ਼ ਬਾਹਰੀ ਸੂਬਿਆਂ ਤੋਂ ਆਏ ਕੰਬਾਇਨ ਡਰਾਇਵਰ ਹਨ ਅਤੇ ਇਸ ਤੋਂ ਇਲਾਵਾ ਦੋ ਹੋਰ ਕਰੋਨਾ ਪੌਜਿਟਵ ਮਰੀਜ਼ ਦੇ ਸੰਪਰਕ ਵਿਚ ਆਏ ਸਨ। ਇਸੇ ਨਾਲ ਹੁਣ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਕਰੋਨਾ ਵਾਇਰਸ ਦੇ ਕੁਲ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ।

ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ ਇਸ ਜ਼ਿਲ੍ਹੇ ਵਿਚ ਦੋ ਤਬਲੀਗੀ ਜ਼ਮਾਤ ਨਾਲ ਸਬੰਧਿਤ ਔਰਤਾਂ ਨੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੂਰੇ ਪੰਜਾਬ ਸੂਬੇ ਵਿਚ ਵੀ ਕਰੋਨਾ ਵਾਇਰਸ ਦੇ ਨਵੇਂ – ਨਵੇ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਇਸ ਤਰ੍ਹਾਂ ਹੁਣ ਤੱਕ ਇੱਥੇ 1762 ਲੋਕ

ਕਰੋਨਾ ਵਾਇਰਸ ਦੇ ਚਪੇਟ ਵਿਚ ਆ ਚੁੱਕੇ ਹਨ ਅਤੇ ਇਸੇ ਨਾ 29 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 152 ਲੋਕ ਅਜਿਹੇ ਵੀ ਹਨ ਜਿਨ੍ਹਾ ਨੇ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।