Lockdown : ਰਾਸ਼ਨ ਨਾ ਮਿਲਣ ਕਾਰਨ ਪ੍ਰੇਸ਼ਾਨ ਹੋਏ ਪ੍ਰਵਾਸੀ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ।

Photo

ਲੁਧਿਆਣਾ : ਦੇਸ਼ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ। ਅਜਿਹੇ ਵਿਚ ਗਰੀਬ ਅਤੇ ਮਜ਼ਦੂਰ ਤਬਕੇ ਦੇ ਲੋਕਾਂ ਨੂੰ ਖਾਣ-ਪੀਣ ਦੇ ਵਿਚ ਕਾਫੀ ਮੁਸ਼ਕਿਲ ਆ ਰਹੀ ਹੈ। ਖਾਸ ਕਰਕੇ ਪ੍ਰਵਾਸੀ ਮਜ਼ਦੂਰ ਦਾ ਜੀਵਨ ਤਾਂ ਬੜੀਆਂ ਮੁਸ਼ਕਿਲਾਂ ਵਿਚੋਂ ਲੰਘ ਰਿਹਾ ਹੈ । ਇਸੇ ਮੁਸ਼ਕਿਲ ਦੇ ਵਿਚ ਕਾਫੀ ਪ੍ਰਵਾਸੀ ਮਜ਼ਦੂਰ ਆਪਣੇ ਇੱਥੋਂ ਕੂਚ ਵੀ ਕਰ ਗਏ ਹਨ।

ਭਾਵੇਂ ਕਿ ਸਰਕਾਰ ਦੇ ਵੱਲੋਂ ਵੱਖ-ਵੱਖ ਉਪਰਾਲੇ ਕਰਕੇ ਇਨ੍ਹਾਂ ਲੋਕਾਂ ਤੱਕ ਰਾਸ਼ਨ ਪਹੁੰਚਾਉਂਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ ਕਈ ਲੋਕ ਇਸ ਤੋਂ ਵਾਂਝੇ ਰਹਿ ਰਹੇ ਹਨ। ਅਜਿਹਾ ਹੀ ਇਕ ਮਾਮਲਾ ਅੱਜ ਲੁਧਿਆਣਾ ਦੇ ਫੋਕਲ ਪੁਆਇੰਟ ਵਿਚ ਦੇਖਣ ਨੂੰ ਮਿਲਿਆ ਜਿੱਥੇ ਵੱਡੀ ਗਿਣਤੀ ਵਿਚ ਅੱਜ ਪ੍ਰਵਾਸੀ ਮਜ਼ਦੂਰ ਰਾਸ਼ਨ ਲੈਣ ਲਈ ਇਕੱਠੇ ਹੋਏ।

ਅਜਿਹੇ ਵਿਚ ਇਕ ਮਜ਼ਦੂਰ ਨੂੰ ਰਾਸ਼ਨ ਨਾ ਮਿਲਣ ਤੇ ਉਸ ਨੇ ਖੁਦਕੁਸ਼ੀ ਕਰ ਲਈ। ਇਹ ਮ੍ਰਿਤਕ ਫੋਕਲ ਪੁਆਇੰਟ ਦੇ ਰਾਜੀਵ ਗਾਂਧੀ ਕਲੋਨੀ ਦਾ ਦੱਸਿਆ ਜਾ ਰਿਹਾ ਹੈ। ਉਧਰ, ਮੌਕੇ ਤੇ ਪਹੁੰਚੇ ਫੋਕਲ ਪੁਆਇੰਟ ਥਾਣੇ ਦੇ ਐਸਐੱਚਓ ਮੁਹੰਮਦ ਜਮੀਲ ਨੇ ਦੱਸਿਆ ਕਿ ਪੁਲਿਸ ਨੇ ਮਜ਼ਦੂਰ ਦੀ ਭੀੜ ਨੂੰ ਖਦੇੜ ਦਿੱਤਾ ਹੈ ਤੇ ਪੁਲਿਸ ਖੁਦਕੁਸ਼ੀ ਦੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਉਧਰ ਇਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਿਤਾ ਹਰ-ਰੋਜ਼ ਰਾਸ਼ਨ ਲੈਣ ਥਾਣੇ ਜਾਂਦਾ ਸੀ ਪਰ ਰੋਜ਼ਾਨਾ ਹੀ ਉਸ ਨੂੰ ਖਾਲੀ ਹੱਥ ਵਾਪਿਸ ਮੁੜਨਾ ਪੈਂਦਾ ਸੀ, ਜਿਸ ਤੋਂ ਬਾਅਦ ਅੱਜ ਉਸ ਵੱਲੋਂ ਇਹ ਵੱਡਾ ਕੱਦਮ ਚੁੱਕਿਆ ਗਿਆ। ਇਸ ਤੋਂ ਇਲਾਵਾ ਉੱਥੋਂ ਦੇ ਲੋਕਾਂ ਦਾ ਵੀ ਇਹੋ ਹੀ ਕਹਿਣਾ ਹੈ ਕਿ ਰਾਸ਼ਨ ਨਾ ਮਿਲਣ ਕਾਰਨ ਇਹ ਵਿਅਕਤੀ ਕਾਫੀ ਪ੍ਰੇਸ਼ਾਨ ਸੀ ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।