ਓਲੰਪਿਅਨ ਬਲਬੀਰ ਸਿੰਘ ਸੀਨੀਅਰ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ, ਆਈਸੀਯੂ 'ਚ ਕਰਵਾਇਆ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਲਬੀਰ ਸਿੰਘ ਸੀਨਿਅਰ (95) ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Photo

ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਰਹਿ ਚੁੱਕੇ ਬਲਬੀਰ ਸਿੰਘ ਸੀਨਿਅਰ (95) ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸ ਦੱਈਏ ਕਿ ਬਲਬੀਰ ਸਿੰਘ ਦੇ ਦੋਹਤੇ ਕਬੀਰ ਨੇ ਭਾਸ਼ਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਂਣਾ ਪਿਆ ਅਤੇ ਹਾਲੇ ਵੀ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਥੇ ਉਨ੍ਹਾਂ ਨੂੰ ਆਈਸੀਯੂ ਵਿਚ ਰੱਖਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨਿਅਰ ਨੂੰ ਪਿਛਲੇ ਦੋ-ਤਿੰਨ ਦਿਨ ਤੋਂ ਸਾਹ ਲੈਣ ਵਿਚ ਪ੍ਰੇਸ਼ਾਨੀ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖਰਾਬ ਹੁੰਦੀ ਗਈ ਅਤੇ ਹੁਣ ਸਥਿਤੀ ਗੰਭੀਰ ਬਣੀ ਹੋਈ ਹੈ।

ਇਸ ਤੋਂ ਪਹਿਲਾਂ ਵੀ ਬੀਤੇ ਸਾਲ ਸਾਹ ਸਬੰਧੀ ਤਕਲੀਫ ਹੋਣ ਕਾਰਨ ਇਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈਐਮਈਆਰ ਵਿਚ ਭਰਤੀ ਕਰਵਾਇਆ ਗਿਆ ਸੀ। ਦੱਸ ਦੱਈਏ ਕਿ ਬਲਬੀਰ ਸਿੰਘ ਸੀਨਿਅਰ ਨੇ ਭਾਰਤੀ ਹਾਕੀ ਟੀਮ ਵਿਚ ਆਪਣਾ ਵਧੇਰੇ ਯੋਗਦਾਨ ਪਾਇਆ ਹੈ। ਇਸ ਲਈ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ

ਵਿਚ ਭਾਰਤ ਨੂੰ ਸੋਨ ਤਗਮਾ ਜਿੱਤਾਉਂਣ ਵਿਚ ਇਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਇਸ ਤਰ੍ਹਾਂ ਹੇਲਸਿੰਕੀ ਓਲੰਪਿਕ ਵਿਚ ਉਨ੍ਹਾਂ ਵੱਲੋਂ ਨੀਦਰਲੈਂਡ ਦੇ ਖਿਲਾਫ 6-1 ਵਿਚੋਂ 5 ਗੋਲ ਕੀਤੇ ਜਿਸ ਦਾ ਰਿਕਾਰਡ ਅੱਜ ਵੀ ਕਾਇਮ ਹੈ। ਇਸ ਤੋਂ ਇਲਾਵਾ ਉਹ 1975 ਵਿਚ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਮੈਨੇਜਰ ਵੀ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।