ਗ਼ਲਤ ਦਵਾਈ ਖਾਣ ਨਾਲ ਇਕ ਦੀ ਮੌਤ
ਥਾਣਾ ਬੁੱਲ੍ਹੋਵਾਲ ਅਧੀਨ ਪੈਂਦੇ ਪਿੰਡ ਜਾਦੂ ਜੰਡਾ ਦੇ ਇਕ ਵਿਅਕਤੀ ਦੀ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ। ਮ੍ਿਰਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਅਵਤਾਰ
File Photo
ਹੁਸ਼ਿਆਰਪੁਰ, 9 ਮਈ (ਪਪ): ਥਾਣਾ ਬੁੱਲ੍ਹੋਵਾਲ ਅਧੀਨ ਪੈਂਦੇ ਪਿੰਡ ਜਾਦੂ ਜੰਡਾ ਦੇ ਇਕ ਵਿਅਕਤੀ ਦੀ ਗ਼ਲਤ ਦਵਾਈ ਖਾਣ ਨਾਲ ਮੌਤ ਹੋ ਗਈ। ਮ੍ਿਰਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਜਾਦੂ ਜੰਡਾ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਆਏ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਵਿੰਦਰ ਸਿੰਘ ਨੂੰ ਪਿਛਲੇ ਕਈ ਸਾਲਾਂ ਤੋਂ ਸ਼ੂਗਰ ਦੀ ਬਿਮਾਰੀ ਸੀ, ਜਿਸ ਕਾਰਨ ਉਹ ਰੋਜ਼ਾਨਾ ਦਵਾਈ ਖਾਂਦਾ ਸੀ।ਉਨ੍ਹਾਂ ਦਸਿਆ ਕਿ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਉਸ ਨੇ ਘਰ 'ਚ ਪਈ ਕੋਈ ਹੋਰ ਦਵਾਈ ਭੁਲੇਖੇ ਨਾਲ ਖਾ ਲਈ ਉਸ ਦੀ ਇਲਾਜ ਦੌਰਾਨ ਹਸਪਤਾਲ 'ਚ ਰਾਤ ਢਾਈ ਵਜੇ ਦੇ ਕਰੀਬ ਮੌਤ ਹੋ ਗਈ।