ਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕੇ ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ ’ਚ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਦੇ ਚਲਦਿਆਂ ਚੁੱਕਿਆ ਕਦਮ

Police Station

ਤਰਨਤਾਰਨ (ਦਿਲਬਾਗ ਸਿੰਘ): ਪ੍ਰੇਮ ਸਬੰਧਾਂ ਦੇ ਚਲਦਿਆਂ ਭਿੱਖੀਵਿੰਡ ਦੇ ਵਸਨੀਕ ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਦਰਅਸਲ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਚਲਦੇ ਪ੍ਰੇਮ ਸੰਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਦੇ ਚਲਦਿਆਂ ਨੌਜਵਾਨ ਨੇ ਇਹ ਕਦਮ ਚੁੱਕਿਆ। ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਸ ਸੰਬੰਧੀ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਸਤਨਾਮ ਸਿੰਘ ਦੇ ਭਿੱਖੀਵਿੰਡ ਦੀ ਹੀ ਇਕ ਲੜਕੀ ਨਾਲ 2-3 ਸਾਲ  ਤੋਂ ਪ੍ਰੇਮ ਸੰਬੰਧ ਸਨ ਜਿਸ ਤੋਂ ਬਾਅਦ ਕੁਝ ਮੋਹਤਬਾਰ ਵਿਅਕਤੀਆਂ ਨੇ ਵਿਚ ਪੈ ਕੇ ਦੋਹਾਂ ਦੇ ਵਿਆਹ ਕਰਵਾਉ ਦਾ ਫ਼ੈਸਲਾ ਕੀਤਾ ਪਰ ਲੜਕੀ ਨੇ ਬੀਤੀ ਰਾਤ ਵਿਆਹ ਤੋਂ ਸਾਫ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਸਤਨਾਮ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕਿ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।   ਇਸ ਸੰਬੰਧੀ ਗੱਲ ਕਰਦਿਆਂ ਥਾਣਾ ਮੁਖੀ ਭਿੱਖੀਵਿੰਡ ਸਰਬਜੀਤ ਸਿੰਘ ਨੇ  ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।