ਪੰਚਾਇਤ ਮੰਤਰੀ ਦੀ ਕਾਰਵਾਈ, ਬਲਾਕ ਵਲਟੋਹਾ ਦੇ ਬੀਡੀਪੀਓ ਲਾਲ ਸਿੰਘ ਨੂੰ ਕੀਤਾ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ।

Kuldeep Singh Dhaliwal


ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਵਲਟੋਹਾ ਦੇ ਬੀਡੀਪੀਓ ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ, “ਲਾਲ ਸਿੰਘ, ਐਸ.ਈ.ਪੀ.ਓ. ਉਸ ਸਮੇਂ ਚਾਰਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਵਲਟੋਹਾ (ਤਰਨਤਾਰਨ) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਸਮੇਂ ਦੌਰਾਨ ਕਰਮਚਾਰੀ ਨੂੰ ਗੁਜ਼ਾਰਾ ਭੱਤਾ ਇਸ ਸ਼ਰਤ ਤੇ ਦਿੱਤਾ ਜਾਵੇ ਕਿ ਉਹ ਇਹ ਸਰਟੀਫਿਕੇਟ ਪੇਸ਼ ਕਰੇਗਾ ਕਿ ਇਸ ਸਮੇਂ ਕੋਈ ਨੌਕਰੀ ਜਾਂ ਹੋਰ ਕੰਮ ਨਹੀਂ ਕਰ ਰਿਹਾ ਹੈ”।


Photo

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨਾ ਵੀ ਵੱਡਾ ਅਫ਼ਸਰ ਕਿਉਂ ਨਹੀਂ ਹੋਵੇਗਾ। ਉਹਨਾਂ ਦੱਸਿਆ ਕਿ ਵਿਭਾਗ ਨੂੰ ਲਾਲ ਸਿੰਘ ਖ਼ਿਲਾਫ਼ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।