ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਗ ਲੱਗਣ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਸੁਆਹ

photo

 

ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਕਸਬੇ ਦੇ ਮੁਹੱਲਾ ਤੇਲੀਆ ਵਿਖੇ ਇਕ ਘਰ 'ਚ ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਵਿਚ ਇਕ 45 ਸਾਲਾ ਔਰਤ ਗੰਭੀਰ ਰੂਪ ਵਿਚ ਝੁਲਸ ਗਈ।

ਇਹ ਵੀ ਪੜ੍ਹੋ: ਤੁਰਕੀ: ਸਿਗਰੇਟ ਛੱਡਣ ਲਈ ਵਿਅਕਤੀ ਨੇ ਅਪਣਾਇਆ ਅਜੀਬ ਤਰੀਕਾ, ਪੁਰਾਣੀਆਂ ਤਸਵੀਰਾਂ ਫਿਰ ਹੋਈਆਂ ਵਾਇਰਲ  

ਪੀੜਤ ਔਰਤ ਨੂੰ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਅੱਗ ਲੱਗਣ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ: UP 'ਚ ਵੱਡੀ ਵਾਰਦਾਤ: ਵਿਆਹ ਵਾਲੇ ਦਿਨ ਲਾੜੇ ਨੇ ਕੀਤਾ ਲਾੜੀ ਦਾ ਕਤਲ  

ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।