ਅਬੋਹਰ : ਨੌਜਵਾਨ ਨੇ ਗ਼ਲਤੀ ਨਾਲ ਨਿਗਲ ਲਿਆ ਸੀ ਜ਼ਹਿਰ: 10 ਦਿਨਾਂ ਬਾਅਦ ਫਰੀਦਕੋਟ ਦੇ ਹਸਪਤਾਲ 'ਚ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਸਪਰੇਅ ਪੀਣ ਤੋਂ ਬਾਅਦ ਵਿਗੜੀ ਸੀ ਹਾਲਤ

photo

 

ਅਬੋਹਰ : ਪੰਜਾਬ ਦੇ ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿਚ 10 ਦਿਨ ਪਹਿਲਾਂ ਇੱਕ ਨੌਜਵਾਨ ਨੇ ਗਲਤੀ ਨਾਲ ਸਪਰੇਅ ਪੀ ਲਈ ਸੀ। ਜਿਸ ਦਾ ਫਰੀਦਕੋਟ ਵਿਖੇ ਇਲਾਜ ਚੱਲ ਰਿਹਾ ਸੀ। ਜਿੱਥੇ ਬੀਤੀ ਰਾਤ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਥਾਣਾ ਬਹਾਵਵਾਲਾ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।

ਜਾਣਕਾਰੀ ਅਨੁਸਾਰ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਰਹਿਣ ਵਾਲੇ ਕਰੀਬ 22 ਸਾਲਾ ਸੰਜੇ ਪੁੱਤਰ ਵਿਨੋਦ ਕੁਮਾਰ ਨੇ 28 ਅਪਰੈਲ ਨੂੰ ਗਲਤੀ ਨਾਲ ਸਪਰੇਅ ਪੀ ਲਈ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 29 ਅਪ੍ਰੈਲ ਨੂੰ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿਥੇ ਮੰਗਲਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਜਿਥੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।