ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਨੇ 84 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ

photo

ਤਰਨਤਾਰਨ : ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਮਾਤਾ ਪੁਸ਼ਪਾ ਰਾਣੀ ਪਤਨੀ ਕਿਸ਼ੋਰੀ ਲਾਲ ਜੋਸ਼ੀ ਦਾ ਅਚਾਨਕ ਦਿਹਾਂਤ ਹੋ ਗਿਆ। ਉਹਨਾਂ ਨੇ 84 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। 

ਅਨਿਲ ਜੋਸ਼ੀ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ‘ਮੇਰੇ ਬਹੁਤ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ  ਪੁਸ਼ਪਾ ਰਾਣੀ ਜੋਸ਼ੀ ਜੀ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰ ਕੇ ਪਰਮਾਤਮਾ ਦੇ ਚਰਨਾਂ ਚ ਜਾ ਬਿਰਾਜੇ ਹਨ। ਉਹਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਸੱਚਖੰਡ ਰੋਡ, ਤਰਨਤਾਰਨ, ਸ਼ਮਸ਼ਾਨਘਾਟ ਵਿਖੇ 11 ਮਈ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਹੋਵੇਗਾ।’