ਮੁਲਾਜ਼ਮ ਦੀ ਵਿਧਵਾ ਪਤਨੀ ਦੀ ਥਾਂ ਭਰਾ ਨੇ ਮੰਗੀ ਨੌਕਰੀ ਤਾਂ ਅਦਾਲਤ ਨੇ 1 ਲੱਖ ਰੁਪਏ ਲਗਾਇਆ ਜੁਰਮਾਨਾ

ਏਜੰਸੀ

ਖ਼ਬਰਾਂ, ਪੰਜਾਬ

ਰਾਸ਼ੀ ਪਾਉਣ ਤੋਂ ਬਾਅਦ ਪਟੀਸ਼ਨਕਰਤਾ ਦੇ ਭਰਾ ਦੀ ਪਤਨੀ ਆਪਣੇ ਮ੍ਰਿਤਕ ਪਤੀ ਦੇ ਮਾਤਾ-ਪਿਤਾ ਦੀ ਦੇਖ-ਰੇਖ ਨਹੀਂ ਕਰ ਰਹੀ ਸੀ।

File Photo

ਚੰਡੀਗੜ੍ਹ : ਖ਼ਬਰ ਸਾਹਮਣੇ ਆਈ ਹੈ ਕਿ ਮੁਲਾਜ਼ਮ ਦੀ ਮੌਤ ਤੋਂ ਬਾਅਦ ਤਰਸ ਦੇ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੀ ਉਸ ਦੀ ਪਤਨੀ 'ਤੇ ਪਰਿਵਾਰ ਦੀ ਦੇਖਭਾਲ ਨਾ ਕਰਨ ਦਾ ਦੋਸ਼ ਲਾਉਂਦਿਆਂ ਮੁਲਾਜ਼ਮ ਦੇ ਭਰਾ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਸਿਰੇ ਤੋਂ ਖ਼ਾਰਜ ਕਰ ਦਿੱਤੀ ਗਈ ਹੈ। 

ਅਦਾਲਤ ਨੇ ਪਟੀਸ਼ਨਕਰਤਾ ’ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਪਟੀਸ਼ਨ ਦਾਖ਼ਲ ਕਰਦਿਆਂ ਜਲੰਧਰ ਦੇ ਰਹਿਣ ਵਾਲੇ ਵਿਅਕਤੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਉਸ ਦੀ ਪਤਨੀ ਨੇ ਤਰਸ ਦੇ ਆਧਾਰ 'ਤੇ ਨੌਕਰੀ ਲਈ ਬਿਨੈ ਪੱਤਰ ਦਿੱਤਾ ਸੀ ਤੇ ਉਸ ਨੂੰ ਨੌਕਰੀ ਵੀ ਦੇ ਦਿੱਤੀ ਗਈ ਸੀ। ਇਹ ਰਾਸ਼ੀ ਪਾਉਣ ਤੋਂ ਬਾਅਦ ਪਟੀਸ਼ਨਕਰਤਾ ਦੇ ਭਰਾ ਦੀ ਪਤਨੀ ਆਪਣੇ ਮ੍ਰਿਤਕ ਪਤੀ ਦੇ ਮਾਤਾ-ਪਿਤਾ ਦੀ ਦੇਖ-ਰੇਖ ਨਹੀਂ ਕਰ ਰਹੀ ਸੀ। ਹਾਈ ਕੋਰਟ ਨੇ ਕਿਹਾ ਕਿ ਤੈਅ ਮਦਾਂ ਤਹਿਤ ਮ੍ਰਿਤਕ ਮੁਲਾਜ਼ਮ ਦੀ ਪਤਨੀ ਦਾ ਹੀ ਨੌਕਰੀ 'ਤੇ ਪਹਿਲਾ ਹੱਕ ਹੈ ਤੇ ਇਹ ਕਹਿ ਕੇ ਕੋਰਟ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ।