ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਅਪਣੇ ਘਰ ਦਾ ਇਕੱਲਾ ਕਮਾਉਣਾ ਵਾਲਾ ਸੀ ਜੀਅ

photo

 

 

ਬਰਨਾਲਾ: ਪਿੰਡ ਮਹਿਲ ਖੁਰਦ ਜ਼ਿਲ੍ਹਾ ਬਰਨਾਲਾ ਵਿਖੇ ਇਕ ਮਜ਼ਦੂਰ ਨੇ ਆਰਥਿਕ ਤੰਗੀ ਕਾਰਨ ਖ਼ੁਦਕਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਭੁਪਿੰਦਰ ਸਿੰਘ (45) ਪੁੱਤਰ ਬਿੱਕਰ ਸਿੰਘ ਵਾਸੀ ਮਹਿਲ ਖੁਰਦ ਵਜੋਂ ਹੋਈ ਹੈ।  

ਇਹ ਵੀ ਪੜ੍ਹੋ: ਅਬੋਹਰ 'ਚ ਅੱਗ ਲੱਗਣ ਕਾਰਨ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸੇ, ਸਿਗਰਟ ਪੀਣ ਕਾਰਨ ਕਾਰ ਨੂੰ ਲੱਗੀ ਅੱਗ

ਮ੍ਰਿਤਕ ਮਜ਼ਦੂਰੀ ਕਰਕੇ ਅਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਪਰ ਪਿਛਲੇ ਸਮੇਂ ਤੋਂ ਆਰਥਿਕ ਤੰਗੀ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਅਪਣੇ ਘਰ ਅੰਦਰ ਦੀ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿਤੀ।

ਇਹ ਵੀ ਪੜ੍ਹੋ: ਆਖ਼ਰ ਕਦੋਂ ਰੁਕਣਗੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਗੁਰਦਾਸਪੁਰ 'ਚ ਹੋਈ ਬੇਅਦਬੀ 

ਭੁਪਿੰਦਰ ਦੇ ਪਿੱਛੋਂ ਉਸ ਦੇ ਪਰਿਵਾਰ ਵਿਚ ਉਸ ਦੀ ਪਤਨੀ, ਧੀ-ਪੁੱਤ ਅਤੇ ਮਾਪੇ ਰਹਿ ਗਏ ਹਨ। ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਬਿੱਕਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ