lok Sabha Election 2024: ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ 

ਏਜੰਸੀ

ਖ਼ਬਰਾਂ, ਪੰਜਾਬ

ਸੰਧੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ

File Photo

Lok Sabha Elections 2024: ਅੰਮ੍ਰਿਤਸਰ - ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਅਤੇ ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਸੰਧੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ ਅਤੇ ਉਨ੍ਹਾਂ ਨਾਲ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਹੋਰ ਭਾਜਪਾ ਨੇਤਾ ਵੀ ਸਨ।

 ਸੰਧੂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਸ਼ੰਕਰ ਨੇ ਭਰੋਸਾ ਜਤਾਇਆ ਕਿ ਸੰਧੂ ਚੋਣ ਜਿੱਤਣਗੇ।
 ਕੇਂਦਰੀ ਮੰਤਰੀ ਨੇ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਦੇ ਲੋਕ ਉਨ੍ਹਾਂ ਨੂੰ ਚੁਣ ਕੇ ਦਿੱਲੀ (ਸੰਸਦ) ਭੇਜਣਗੇ। ਉਹ ਬਹੁਤ ਚੰਗੇ ਸੰਸਦ ਮੈਂਬਰ ਸਾਬਤ ਹੋਣਗੇ। ਉਹ ਭਾਰਤ ਦੇ ਸਭ ਤੋਂ ਮਸ਼ਹੂਰ ਰਾਜਦੂਤ ਹਨ। ’’

ਉਨ੍ਹਾਂ ਕਿਹਾ ਕਿ ਸੰਧੂ ਨੇ ਦੇਸ਼ ਦੀ ਬਹੁਤ ਸੇਵਾ ਕੀਤੀ ਹੈ ਅਤੇ ਹੁਣ ਉਹ ਅੰਮ੍ਰਿਤਸਰ ਦੀ ਸੇਵਾ ਕਰਨਗੇ। ਸੰਧੂ (61) ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। ਤੇਜਾ ਸਿੰਘ ਸਮੁੰਦਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸੀ ਅਤੇ ਉਸਨੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਸੰਧੂ ਦੇ ਪਿਤਾ ਬਿਸ਼ਨ ਸਿੰਘ ਸਮੁੰਦਰੀ ਖਾਲਸਾ ਕਾਲਜ, ਅੰਮ੍ਰਿਤਸਰ ਦੇ ਪ੍ਰਿੰਸੀਪਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਸਨ।