Fazilka News : ਫਾਜ਼ਿਲਕਾ 'ਚ ਅਨਾਰੀਵਾਲਾ ਨਹਿਰ ਹੇਠ ਤੈਰਦੀ ਮਿਲੀ ਔਰਤ ਦੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Fazilka News : ਸ਼ਨਾਖਤ ਲਈ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ 'ਚ ਰਖਵਾਇਆ 

ਲਾਸ਼ ਨੂੰ ਮੁਰਦਾਘਰ 'ਚ ਰੱਖਦੇ ਹੋਏ ਤਸਵੀਰ

Fazilka News :  ਫਾਜ਼ਿਲਕਾ ਦੇ ਅਰਨੀਵਾਲਾ ਮਾਈਨਰ ਪੁਲ ਹੇਠ 'ਚ ਸ਼ੁੱਕਰਵਾਰ ਨੂੰ ਇਕ ਔਰਤ ਦੀ ਤੈਰਦੀ ਲਾਸ਼ ਮਿਲੀ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਸਬੰਧੀ ਸੂਚਨਾ ਮਿਲਣ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ।

ਇਹ ਵੀ ਪੜੋ:Jalalabad News : ਜਲਾਲਾਬਾਦ ’ਚ ਦੁਕਾਨ ਦੇ ਝਗੜੇ ਤੋਂ ਦੁਖੀ ਹੋ ਵਿਅਕਤੀ ਨੇ ਮਾਰੀ ਨਹਿਰ ’ਚ ਛਾਲ, 4 ਖ਼ਿਲਾਫ਼ ਮਾਮਲਾ ਦਰਜ   

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਘੁਡਿਆਣਾ ਅਤੇ ਡੱਬਵਾਲਾ ਵਿਚਕਾਰ ਅਰਨੀਵਾਲਾ ਮਾਈਨਰ ਦੇ ਪੁਲ ਹੇਠ ਇੱਕ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਲਾਸ਼ ਔਰਤ ਦੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ 30 ਤੋਂ 35 ਸਾਲ ਜਾਪਦੀ ਹੈ।

ਇਹ ਵੀ ਪੜੋ:Haryana Jail : ਹਰਿਆਣਾ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ’ਚ ਸਿੱਖਿਆ ਦੀ ਭਾਵਨਾ ਜਗਾ ਰਿਹਾ ਹੈ ਇਗਨੂ  

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਕੰਨਾਂ ’ਚ ਸੋਨੇ ਦੀਆਂ ਵਾਲੀਆਂ ਅਤੇ ਸੱਜੇ ਹੱਥ ’ਚ ਚੂੜੀ ਸੀ। ਮ੍ਰਿਤਕ ਔਰਤ ਦੇ ਕੱਪੜੇ ਗੁਲਾਬੀ ਰੰਗ ਦੇ ਸਨ। ਉਨ੍ਹਾਂ ਦੱਸਿਆ ਕਿ ਅਜੇ ਤੱਕ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।

(For more news apart from woman's body found floating under bridge Anariwala Miner in Fazilka News in Punjabi, stay tuned to Rozana Spokesman)