ਬੀਤੀ ਰਾਤ ਹਲਕਾ ਧੂਰੀ ਦੇ ਪਿੰਡ ਭਸੌੜ ਤੋਂ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਪੁਲਿਸ ਨੂੰ ਭੇਦ ਭਰੇ ਹਾਲਾਤਾਂ ’ਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜੋ ਕਿ ਪਿੰਡ ਭਸੌੜ ਦਾ ਦਸਿਆ ਜਾ ਰਿਹਾ ਹੈ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਦਵਿੰਦਰ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਜਗਦੀਪ ਸਿੰਘ ਕੇਆਰਵੀਐਲ ਫ਼ੈਕਟਰੀ ’ਚ ਡਰਾਈਵਰੀ ਦੇ ਤੌਰ ’ਤੇ ਕੰਮ ਕਰਦਾ ਸੀ ਜੋ ਬੀਤੀ ਰਾਤ ਨੂੰ ਕੰਮ ਤੋਂ ਘਰ ਪਰਤ ਰਿਹਾ ਸੀ, ਜਿਸ ਦੀ ਸਵੇਰੇ ਉਨ੍ਹਾਂ ਨੂੰ ਲਾਸ਼ ਮਿਲੀ ਹੈ।
ਉਨ੍ਹਾਂ ਨੇ ਇਲਜ਼ਾਮ ਲਗਾਉਂਦਿਆਂ ਦਸਿਆ ਹੈ ਕਿ ਉਸ ਦੇ ਭਰਾ ਦਾ ਰਸਤੇ ’ਚ ਆਉਂਦਿਆਂ ਕਤਲ ਕੀਤਾ ਗਿਆ ਹੈ। ਉਸ ਦੇ ਸਰੀਰ ਦੇ ਉਪਰ ਬਹੁਤ ਹੀ ਗੰਭੀਰ ਤਰ੍ਹਾਂ ਦੇ ਜ਼ਖ਼ਮ ਹਨ ਤੇ ਵੱਡੇ ਪੱਧਰ ’ਤੇ ਪਿੰਡ ਦੇ ਲੋਕਾਂ ਨੇ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਹਾਲੇ ਤਕ ਪੁਲਿਸ ਵਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ।
ਇਥੋਂ ਤਕ ਕਿ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ, ਉੱਥੇ ਹੀ ਪ੍ਰਦਰਸ਼ਨ ’ਚ ਸ਼ਾਮਲ ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਇਸ ਮਸਲੇ ’ਚ ਇਨਸਾਫ ਚਾਹੀਦਾ ਹੈ ਦੋਸ਼ੀਆਂ ਵਿਰੁਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਨਹੀਂਂ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਇਸ ਮਾਮਲੇ ਨੂੰ ਲੈ ਕੇ ਕੀਤਾ ਜਾਵੇਗਾ। ਡੀਐਸਪੀ ਧੂਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਨੂੰ ਲਾਸ਼ ਬਾਰੇ ਜਾਣਕਾਰੀ ਮਿਲੀ ਸੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਪੁਲਿਸ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।