nawanshahar phagwara highway bus accident
 		 		ਨਵਾਂਸ਼ਹਿਰ : ਨਵਾਂਸ਼ਹਿਰ-ਫਗਵਾੜਾ ਹਾਈਵੇਅ ‘ਤੇ ਸਥਿਤ ਪਿੰਡ ਢਾਹਾ ਕਲੇਰਾ ਨੇੜੇ ਪੰਜਾਬ ਰੋਡਵੇਜ਼ ਨਵਾਂਸ਼ਹਿਰ ਡੀਪੂ ਦੀ ਬੱਸ ਪਲਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਕਰੀਬ 15 ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਬੱਸ ਚੰਡੀਗੜ੍ਹ ਤੋਂ ਜਲੰਧਰ ਵੱਲ ਜਾ ਰਹੀ ਸੀ।
ਇਸ ਦੌਰਾਨ ਪਿੰਡ ਢਾਹਾ ਕਲੇਰਾ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ‘ਚ ਬੱਸ ਕੰਟਰੋਲ ਤੋਂ ਬਾਹਰ ਹੋ ਕੇ ਪਲਟ ਗਈ ,ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਬੱਸ ‘ਚ 30 ਦੇ ਕਰੀਬ ਸਵਾਰੀਆਂ ਮੌਜੂਦ ਸਨ, ਜਿਨ੍ਹਾਂ ‘ਚੋਂ 15 ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਦੱਸਿਆ ਦਾ ਰਿਹਾ ਹੈ ਕਿ ਆਮ ਲੋਕਾਂ ਨੇ ਬੱਸ ਦੇ ਪਿੱਛੇ ਦਾ ਸ਼ੀਸ਼ਾ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਹੈ।ਇਸ ਹਾਦਸੇ ‘ਚ ਜ਼ਖਮੀ ਲੋਕਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾ ਕਲੇਰਾਂ ਵਿਖੇ ਦਾਖਲ ਕਰਵਾਇਆ ਗਿਆ ਹੈ।