ਸੂਬੇ ਦੇ 6000 ਪਿੰਡਾਂ ’ਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ ਨੇੜੇ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੰਜਾਬ ਤੰਦਰੁਸਤ ਮਿਸ਼ਨ' ਤਹਿਤ ਵਿੱਢੀ ਮੁਹਿੰਮ ਦਾ ਮਕਸਦ ਵਾਤਾਵਰਣ ਦੀ ਸੰਭਾਲ : ਕਾਹਨ ਸਿੰਘ ਪੰਨੂੰ

Tripat Rajinder Singh Bajwa

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਵਿਭਾਗ ਵਲੋਂ 'ਪੰਜਾਬ ਤੰਦਰੁਸਤ ਮਿਸ਼ਨ' ਤਹਿਤ ਸੂਬੇ ਭਰ ਵਿਚ ਜੰਗੀ ਪੱਧਰ ਉਤੇ ਚੱਲ ਰਹੀ ਛੱਪੜਾਂ ਦੀ ਸਫ਼ਾਈ ਮੁਹਿੰਮ ਅਧੀਨ ਹੁਣ ਤੱਕ ਤਕਰੀਬਨ 6000 ਛੱਪੜਾਂ ਵਿਚੋਂ ਗੰਦਾ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ ਕਾਰਜ ਮੁਕੰਮਲ ਹੋਣ ਦੇ ਨੇੜੇ ਪਹੁੰਚ ਗਿਆ ਹੈ।

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬੇ ਦੇ ਬਾਕੀ ਰਹਿੰਦੇ ਛੱਪੜਾਂ ਦੀ ਸਫ਼ਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ ਦੇ ਤਕਰੀਬਨ 15,000 ਛੱਪੜਾਂ ਨੂੰ ਖਾਲੀ ਕਰ ਕੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਫ ਕਰਨ ਦਾ ਦਾ ਮਿਥਿਆ ਗਿਆ ਟੀਚਾ ਇਸ ਮਹੀਨੇ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਹਨਾਂ ਦੱਸਿਆ ਕਿ 1000 ਹਜ਼ਾਰ ਦੇ ਕਰੀਬ ਪਿੰਡਾਂ ਵਿਚ ਛੱਪੜਾਂ ਵਿਚੋਂ ਗਾਰ ਕੱਢਣ ਦੇ ਸ਼ੁਰੂ ਕੀਤੇ ਗਿਆ ਕੰਮ ਵੀ ਲਗਭਗ 50 ਫੀਸਦੀ ਤੱਕ ਮੁਕੰਮਲ ਹੋ ਚੁੱਕਾ ਹੈ।

ਪੰਚਾਇਤ ਮੰਤਰੀ ਸ. ਬਾਜਵਾ ਨੇ ਛੱਪੜਾਂ ਦੀ ਸਫਾਈ ਦੇ ਕੰਮ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜਿੱਥੇ ਪੰਜਾਬ ਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਹੋਵੇਗੀ ਉਥੇ ਪਿੰਡਾਂ ਦੇ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਵਿਚ ਵੀ ਇਹ ਕਦਮ ਕਾਰਗਾਰ ਸਾਬਤ ਹੋਵੇਗਾ। ਉਨਾਂ ਨਾਲ ਹੀ ਕਿਹਾ ਕਿ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਵੀ ਇਹ ਕਾਰਜ ਕਾਫੀ ਸਹਾਈ ਸਾਬਤ ਹੋਵੇਗਾ।

ਪੰਚਾਇਤ ਮੰਤਰੀ ਨੇ ਕਿਹਾ ਕਿ ਛੱਪੜਾਂ ਦੀ ਸਫਾਈ ਮੁਹਿੰਮ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਫਸਰਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਪੰਜਾਬ ਤੁੰਦਰੁਸਤ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਦੀ ਸਿੱਧੀ ਨਿਗਾਰਨੀ ਹੇਠ ਚੱਲ ਰਹੀ ਹੈ, ਜੋ ਰੋਜ਼ਾਨਾ ਹਰ ਪਿੰਡ ਵਿਚ ਚੱਲ ਰਹੇ ਕੰਮ ਦੀ ਪ੍ਰਗਤੀ ਰਿਪੋਰਟ ਦਾ ਖੁਦ ਜਾਇਜਾ ਲੈਂਦੇ ਹਨ।