ਪੰਜਾਬ 'ਚ ਅੱਜ ਕਰੋਨਾ ਦੇ 86 ਨਵੇਂ ਮਾਮਲੇ ਹੋਏ ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਅੱਜ ਸੂਬੇ ਵਿਚ ਕਰੋਨਾ ਵਾਇਰਸ ਦੇ 86 ਨਵੇਂ ਕੇਸ ਦਰਜ਼ ਹੋਏ ਹਨ।

Covid 19

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਅੱਜ ਸੂਬੇ ਵਿਚ ਕਰੋਨਾ ਵਾਇਰਸ ਦੇ 86 ਨਵੇਂ ਕੇਸ ਦਰਜ਼ ਹੋਏ ਹਨ। ਜਿਸ ਤੋਂ ਬਾਅਦ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2800 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਅੱਜ ਜਲੰਧਰ ਵਿਚ ਕਰੋਨਾ ਵਾਇਰਸ ਦੇ ਨਾਲ ਮਰਨ ਵਾਲੇ ਇਕ ਵਿਅਕਤੀ ਦੀ ਖਬਰ ਸਾਹਮਣੇ ਆਈ ਹੈ

ਜਿਸ ਤੋਂ ਬਾਅਦ ਸੂਬੇ ਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋ ਗਈ ਹੈ। ਬੁੱਧਵਾਰ ਨੂੰ 86 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1, ਫਤਿਹਗੜ੍ਹ ਸਾਹਿਬ 3, ਬਰਨਾਲਾ 1, ਮੁਹਾਲੀ 3, ਅਤੇ ਲੁਧਿਆਣਾ ਵਿੱਚੋਂ 11 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।

ਇਸ ਤੋਂ ਇਲਾਵਾ ਸੰਗਰੂਰ 4, ਪਠਾਨਕੋਟ 19, ਫਰੀਦਕੋਟ 13, ਗੁਰਦਾਸਪੁਰ 13, ਪਟਿਆਲਾ 3, ਕਪੂਰਥਲਾ 1, ਅਤੇ ਨਵਾਂ ਸ਼ਹਿਰ ਤੋਂ 1 ਵੀ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ।ਅੱਜ ਕੁੱਲ੍ਹ 65 ਮਰੀਜ਼ ਸਿਹਤਯਾਬ ਹੋਏ ਹਨ। ਦੱਸ ਦੱਈਏ ਕਿ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਦੀ ਜਾਂਚ ਦੇ ਲਈ 144467 ਲੋਕਾਂ ਦੇ ਸੈਂਪਲ ਭੇਜੇ ਗਏ ਹਨ।

ਜਿਨ੍ਹਾਂ ਵਿਚੋਂ 2805 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆਏ ਹਨ। ਇਸ ਵਿਚ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਦੇ ਲੋਕ ਤਕੜੇ ਹੋ ਕੇ ਕਰੋਨਾ ਵਾਇਰਸ ਨਾਲ ਲੜ ਰਹੇ ਹਨ। ਜਿਸ ਨਾਲ ਹੁਣ ਤੱਕ ਕੁੱਲ ਕੇਸਾਂ ਚੋਂ 2232 ਲੋਕ ਸਿਹਤਯਾਬ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।