ਕੋਰੋਨਾ ਵਾਇਰਸ : ਜ਼ਿਲ੍ਹੇ 'ਚ ਰਹਿ ਗਏ ਸਿਰਫ਼ 5 ਐਕਟਿਵ ਕੇਸ : ਡੀ.ਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਉਤੇ ਜਿੱਤ ਹਾਸਲ ਕਰ ਕੇ 21 ਸਾਲਾ ਨੌਜੁਆਨ ਪਰਤਿਆ ਅਪਣੇ ਘਰ

ਕੋਰੋਨਾ ਪੀੜਤਾਂ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ

ਫ਼ਾਜ਼ਿਲਕਾ, 10 ਜੂਨ (ਅਨੇਜਾ) : ਕੋਵਿਡ-19 ਲਈ ਮੁੱਢਲੀ ਕਾਤਾਰ 'ਚ ਕੰਮ ਕਰ ਰਹੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਲੋਕਾਂ ਲਈ ਖੁਸ਼ੀ ਦੀ ਸੂਚਨਾ ਪ੍ਰਾਪਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ 'ਚ ਹੁਣ ਤੱਕ 4950 ਰਿਪੋਰਟਾਂ ਨੈਗਟਿਵ ਪ੍ਰਾਪਤ ਹੋਈਆ ਹਨ ਅਤੇ 188 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।

ਕੋਰੋਨਾ ਪੀੜਤਾਂ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ
ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਸਿਰਫ਼ 5 ਐਕਟਿਵ ਕੇਸ ਰਹਿ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫ਼ਤਿਹ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕਰੋਨਾ ਨੂੰ ਮਾਤ ਦੇਣ ਵਾਲਾ ਨੌਜਵਾਨ ਸਥਾਨਕ ਵਸਨੀਕ ਹੈ।


ਉਨ੍ਹਾਂ ਕਿਹਾ ਕਿ ਹੁਣ ਇਸ ਨੌਜਵਾਨ ਨੂੰ ਆਪਣੇ ਘਰ 'ਚ ਇਕਾਂਤਵਾਸ 'ਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਾਕਟਰੀ ਅਮਲੇ ਨੇ ਨੌਜਵਾਨ ਨੂੰ ਸੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਅਤੇ ਘਰ 'ਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਇਆ।