ਪੰਜਾਬ 'ਚ ਕਰੋਨਾ ਨਾਲ ਇਕ 86 ਸਾਲਾ ਬਜ਼ੁਰਗ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰੋਨਾ ਕਾਰਨ ਦੇਸ਼ ਚ ਲੱਗੇ ਲੌਕਡਾਊਨ ਚ ਹੁਣ ਸਰਕਾਰ ਦੇ ਵੱਲੋ ਢਿੱਲਾਂ ਦਿੱਤੀਆਂ ਜਾ ਰਹੀਂ ਹਨ ਹਨ, ਉਥੇ ਹੀ ਦੂਜੇ ਪਾਸੇ ਕਰੋਨਾ ਦੇ ਕੇਸਾਂ ਚ ਵੀ ਲਗਾਤਾਰ ਇਜ਼ਾਫਾ ਹੋ ਰਿਹਾ ਹੈ

Covid 19

ਜਲੰਧਰ : ਕਰੋਨਾ ਵਾਇਰਸ ਕਾਰਨ ਦੇਸ਼ ਚ ਲੱਗੇ ਲੌਕਡਾਊਨ ਵਿਚ ਹੁਣ ਸਰਕਾਰ ਦੇ ਵੱਲੋਂ ਢਿੱਲਾਂ ਦਿੱਤੀਆਂ ਜਾ ਰਹੀਂ ਹਨ ਹਨ, ਉੱਥੇ ਹੀ ਦੂਜੇ ਪਾਸੇ ਕਰੋਨਾ ਵਾਇਰਸ ਦੇ ਕੇਸਾਂ ਵਿਚ ਵੀ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸੇ ਨਾਲ ਹੀ ਅੱਜ ਪੰਜਾਬ ਦੇ ਜਲੰਧਰ ਵਿਚ ਕਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3 ਦਾ ਇਲਾਜ਼ ਲੁਧਿਆਣਾ ਦੇ ਹਸਪਤਾਲ ਵਿਚ ਚੱਲ ਰਿਹਾ ਹੈ।

ਇਨ੍ਹਾਂ ਕੇਸਾਂ ਨਾਲ ਹੀ ਜਲੰਧਰ ਜ਼ਿਲੇ ਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 319 ਹੋ ਗਈ ਹੈ। ਇਸ ਤੋਂ  ਬਿਨਾ ਅੱਜ ਇਕ 86 ਸਾਲਾ ਬਜ਼ੁਰਗ ਦੀ ਕਰੋਨਾ ਵਾਇਰਸ ਦੇ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਵਿਚ ਕਰੋਨਾ ਵਾਇਰਸ ਦੇ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 10 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਸੂਬੇ ਵਿਚ ਹੁਣ ਤੱਕ 2700 ਤੋਂ ਜ਼ਿਆਦਾ ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 56 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।