ਪੰਜਾਬ 'ਚ ਮੌਸਮ ਨੇ ਬਦਲਿਆ ਮਿਜ਼ਾਜ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤਾਂ ਪਾਰਾ 43 ਡਿਗਰੀ ਦੇ ਪਾਰ ਪਹੁੰਚ ਗਿਆ ਹੈ

Rain

ਮੋਹਾਲੀ-ਬੀਤੇ ਕੁਝ ਦਿਨਾਂ ਤੋਂ ਪੰਜਾਬ 'ਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੂਨ ਮਹੀਨੇ ਦੀ ਇਸ ਭਿਆਨਕ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਆਪਣੇ ਪੂਰੇ ਜ਼ੋਰਾਂ 'ਤੇ ਹੈ। ਭਿਆਨਕ ਗਰਮੀ ਦੀ ਮਾਰ ਝੱਲ ਰਹੇ ਦੇਸ਼ ਦੇ ਕੁਝ ਹਿੱਸਿਆਂ ਲਈ ਰਾਹਤ ਦੀ ਖਬਰ ਹੈ।  ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤਾਂ ਪਾਰਾ 43 ਡਿਗਰੀ ਦੇ ਪਾਰ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ

ਉਥੇ ਹੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆ 'ਚ ਬਾਰਿਸ਼ ਹੋਈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਮੌਸਮ ਵਿਭਾਗ ਮੁਤਾਬਕ ਕਰੀਬ ਅਗਲੇ 2-3 ਦਿਨ ਤੱਕ ਪੰਜਾਬ 'ਚ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ। ਮੌਸਮ ਨੇ ਹੁਣ ਕਰਵਟ ਲੈ ਲਈ ਹੈ ਅਤੇ ਵਿਭਾਗ ਨੇ ਦੱਸਿਆ ਹੈ ਕਿ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਸਮੇਂ ਤੋਂ ਪਹਿਲਂ ਹੀ ਦਸਤਕ ਦੇਣ ਜਾ ਰਿਹਾ ਹੈ।

ਇਹ ਵੀ ਪੜ੍ਹੋ-ਸਰਕਾਰੀ ਸਕੂਲਾਂ 'ਚ ਵਿਦੇਸ਼ੀ ਭਾਸ਼ਾਵਾਂ ਨੂੰ ਲੈ ਕੇ ਕੈਪਟਨ ਨੇ ਸਿੱਖਿਆ ਵਿਭਾਗ ਨੂੰ ਦਿੱਤੇ ਇਹ ਹੁਕਮ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮੌਸਮ ਵਿਗਿਆਨੀ ਨੇ ਦੱਸਿਆ ਕਿ ਉੱਤਰੀ ਭਾਰਤ 'ਚ ਇਨਸਟੈਂਟ ਹੀਟ ਲਹਿਰ ਚੱਲ ਰਹੀ ਹੈ ਜਿਸ ਨਾਲ ਪੰਜਾਬ ਦੇ ਕੁਝ ਹਿੱਸਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 42 ਡਿਗਰੀ ਤੋਂ ਜ਼ਿਆਦਾ ਰਿਹਾ ਹੈ। ਇਸ ਦੌਰਾਨ ਲੁਧਿਆਣਾ 'ਚ ਬੀਤੇ ਦਿਨ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਸੀ ।

ਇਹ ਵੀ ਪੜ੍ਹੋ-ਅਰਬਾਂ ਰੁਪਏ ਕਮਾਉਣ ਵਾਲੇ ਬੇਜ਼ੋਸ ਸਮੇਤ ਇਹ ਅਮੀਰ ਵਿਅਕਤੀ ਭਰਦੇ ਹਨ ਬਹੁਤ ਘੱਟ ਟੈਕਸ : ਰਿਪੋਰਟ

ਇਸ ਦੇ ਨਾਲ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮੁੰਬਈ ਅਤੇ ਉਸ ਦੇ ਨੇੜਲੇ ਇਲਾਕਿਆਂ 'ਚ ਬੁੱਧਵਾਰ ਨੂੰ ਦੱਖਣੀ-ਪੱਛਮੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਕਾਰਨ ਦੇਸ਼ ਦੀ ਵਿੱਤੀ ਰਾਜਧਾਨੀ ਅਤੇ ਉਸ ਦੇ ਉਪ ਨਗਰਾਂ ਵਿਚ ਬੀਤੀ ਸਵੇਰ ਭਾਰੀ ਮੀਂਹ ਪਿਆ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ।