ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।

Dr. Vijay Singla


ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਉਹਨਾਂ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਮੁਹਾਲੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਵਿਜੇ ਸਿੰਗਲਾ ਰੋਪੜ ਜੇਲ੍ਹ ਵਿਚ ਬੰਦ ਹਨ।

Dr. Vijay Singla

ਦੱਸ ਦੇਈਏ ਕਿ ਡਾ. ਸਿੰਗਲਾ ਨੂੰ ਸੀਐਮ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਜਿਸ ਦੀ ਉਹਨਾਂ ਕੋਲ ਰਿਕਾਰਡਿੰਗ ਵੀ ਹੈ।

Dr. Vijay Singla

ਜਦੋਂ ਮੰਤਰੀ ਨੂੰ ਪੁੱਛਿਆ ਤਾਂ ਉਸ ਨੇ ਵੀ ਅਪਣਾ ਗੁਨਾਹ ਕਬੂਲ ਲਿਆ। ਜਿਸ ਤੋਂ ਬਾਅਦ ਸੀਐਮ ਮਾਨ ਨੇ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ ਸੀ। ਵਿਭਾਗ ਦੇ ਹੀ ਸੁਪਰਡੈਂਟ ਇੰਜਨੀਅਰ ਦੇ ਬਿਆਨਾਂ ’ਤੇ ਮੰਤਰੀ ਅਤੇ ਉਸ ਦੇ ਓਐਸਡੀ ਭਾਣਜੇ ’ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ।