ਨਜਾਇਜ਼ ਮਾਈਨਿੰਗ ਮਾਮਲਾ: ਸਾਬਕਾ CM ਚਰਨਜੀਤ ਚੰਨੀ ਦਾ ਕਰੀਬੀ ਠੇਕੇਦਾਰ ਇਕਬਾਲ ਸਿੰਘ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

22 ਜਨਵਰੀ ਨੂੰ ਚਮਕੌਰ ਸਾਹਿਬ 'ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।

Former CM Charanjit Channi's close contractor Iqbal Singh arrested

 

ਰੋਪੜ : ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕਬਾਲ ਸਿੰਘ ਨੂੰ ਅਕਸਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਦੇਖਿਆ ਜਾਂਦਾ ਸੀ। ਅਦਾਲਤ ਨੇ ਇਕਬਾਲ ਸਿੰਘ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ ਹੈ। 22 ਜਨਵਰੀ ਨੂੰ ਚਮਕੌਰ ਸਾਹਿਬ 'ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਨੇ ਜਿੰਦਾਪੁਰ 'ਚ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਹਾਲਾਂਕਿ ਚਰਨਜੀਤ ਚੰਨੀ, ਜੋ ਉਸ ਸਮੇਂ ਮੁੱਖ ਮੰਤਰੀ ਸਨ, ਉਹਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਇਕਬਾਲ ਸਿੰਘ ਉਦੋਂ ਸੁਰਖੀਆਂ ਵਿਚ ਆਏ ਜਦੋਂ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਘਰ ਗਏ ਸਨ।

Bikram Majithiya

ਰੋਪੜ ਜੰਗਲਾਤ ਵਿਭਾਗ ਨੇ ਪੁਲਿਸ ਨੂੰ ਕਾਰਵਾਈ ਲਈ 2 ਪੱਤਰ ਭੇਜੇ ਸਨ। ਪਹਿਲਾਂ ਲੈਟਰ 18 ਨਵੰਬਰ 2021 ਨੂੰ ਭੇਜਿਆ ਗਿਆ ਸੀ। ਵਣ ਰੇਂਜ ਅਫ਼ਸਰ ਰਾਜਵੰਤ ਸਿੰਘ ਨੇ ਪੱਤਰ ਵਿਚ ਲਿਖਿਆ ਸੀ  ਕਿ ਇਕਬਾਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਪੋਕਲੇਨ ਚਲਾ ਕੇ ਰੇਤ ਦੀ ਨਿਕਾਸੀ ਕੀਤੀ ਹੈ। ਇਸ ਕਾਰਨ 530 ਪੌਦੇ ਵੀ ਨੁਕਸਾਨੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ 22 ਨਵੰਬਰ ਨੂੰ ਚਮਕੌਰ ਸਾਹਿਬ ਦੇ ਐਸ.ਡੀ.ਐਮ. ਨੂੰ ਪੱਤਰ ਭੇਜਿਆ ਸੀ ਜਿਸ ਵਿੱਚ ਕਿਹਾ ਗਿਆ ਕਿ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਹਾਲਾਂਕਿ ਕੁਝ ਦਿਨਾਂ ਬਾਅਦ ਪੱਤਰ ਲਿਖਣ ਵਾਲੇ ਅਧਿਕਾਰੀ ਨੂੰ ਬਦਲ ਦਿੱਤਾ ਗਿਆ। 

ਉਸ ਸਮੇਂ ਰਾਘਵ ਚੱਢਾ ਨੇ ਪਿੰਡ ਜਿੰਦਪੁਰ ਵਿਚ ਛਾਪਾ ਮਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਇੱਥੇ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਿਸ ਦਾ ਸਮਰਥਨ ਸੀਐਮ ਚਰਨਜੀਤ ਚੰਨੀ ਕਰ ਰਹੇ ਹਨ। ਚੰਨੀ ਚਮਕੌਰ ਸਾਹਿਬ ਤੋਂ ਵਿਧਾਇਕ ਵੀ ਰਹੇ ਹਨ। ਹਾਲਾਂਕਿ ਬਾਅਦ 'ਚ ਚੰਨੀ ਖੁਦ ਉੱਥੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇੱਥੇ ਕੋਈ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਦਾਅਵਾ ਕੀਤਾ ਸੀ ਕਿ ਇਕਬਾਲ ਸਿੰਘ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਸਭ ਤੋਂ ਵੱਡਾ ਠੇਕੇਦਾਰ ਹੈ।