ਕੈਨੇਡਾ 'ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ 'ਚ ਪੰਜਾਬ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

CM Mann and Cameron MacKay

 

ਚੰਡੀਗੜ੍ਹ: ਪੰਜਾਬ ਦੇ ਵਿਗੜਦੇ ਹਾਲਾਤ ਅਤੇ ਗੈਂਗਸਟਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸੀ.ਐਮ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੀਟਿੰਗ ਕੀਤੀ।

 

 

ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਜੋ ਗੈਂਗਸਟਰ ਕੈਨੇਡਾ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਬਾਰੇ ਚਰਚਾ ਕੀਤੀ।