ਲੁਟੇਰਿਆਂ ਨੇ ਘਰ ’ਚ ਵੜ ਕੇ ਕੀਤਾ ਡਾਕਟਰ ਦਾ ਕਤਲ, ਨਕਦੀ ਲੁੱਟ ਕੇ ਹੋਏ ਫਰਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵਲੋਂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਜਾਰੀ

Robbers killed the doctor in Malout


ਮਲੋਟ: ਇਥੋਂ ਦੇ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਬੀਤੀ ਰਾਤ ਲੁਟੇਰਿਆਂ ਨੇ ਘਰ ਵਿਚ ਵੜ ਕੇ ਇਕ ਡਾਕਟਰ ਦਾ ਕਤਲ ਕਰ ਦਿਤਾ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਲੁਟੇਰੇ  ਲੁਟੇਰੇ ਘਰ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ। ਮ੍ਰਿਤਕ ਡਾਕਟਰ ਦੀ ਪਛਾਣ ਸੁਖਵਿੰਦਰ ਸਿੰਘ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਪ੍ਰਵਾਰ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: ਬ੍ਰਿਟੇਨ: ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਛੱਡਿਆ ਸੰਸਦ ਮੈਂਬਰ ਦਾ ਅਹੁਦਾ

ਇਸ ਮਗਰੋਂ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਡਾਕਟਰ ਉਤੇ ਹਮਲਾ ਕਰ ਦਿਤਾ ਅਤੇ 30 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਇਸ ਮੌਕੇ ਘਰ ਵਿਚ ਸਿਰਫ਼ ਡਾਕਟਰ ਅਤੇ ਉਨ੍ਹਾਂ ਦੀ ਪਤਨੀ ਹੀ ਸਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਡਾਕਟਰ ਦੇ ਬੱਚੇ ਵਿਦੇਸ਼ ਵਿਚ ਹਨ।  ਪੁਲਿਸ ਵਲੋਂ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।