ਸ਼ਹਿਰ 'ਚ ਹਰ ਵਰਗ ਦੀਆਂ ਔਰਤਾਂ ਨੂੰ ਹੈਲਮਟ ਤੋਂ ਛੋਟ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਕਮਿਊਨਿਸਟ ਪਾਰਟੀ ਚੰਡੀਗੜ੍ਹ ਵਲੋਂ ਪਾਰਟੀ ਦਫ਼ਤਰ 'ਚ ਇਕ ਵਿਸ਼ੇਸ਼ ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪਿਛਲੇ ਦਿਨੀ ਸ਼ਹਿਰ 'ਚ ਸਮੂਹ ਔਰਤਾਂ ਲਈ ...

Helmet For Woman

ਚੰਡੀਗੜ੍ਹ, ਭਾਰਤੀ ਕਮਿਊਨਿਸਟ ਪਾਰਟੀ ਚੰਡੀਗੜ੍ਹ ਵਲੋਂ ਪਾਰਟੀ ਦਫ਼ਤਰ 'ਚ ਇਕ ਵਿਸ਼ੇਸ਼ ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪਿਛਲੇ ਦਿਨੀ ਸ਼ਹਿਰ 'ਚ ਸਮੂਹ ਔਰਤਾਂ ਲਈ ਦੋਪਈਆ ਵਾਹਨ ਚਲਾਉਂਦਿਆਂ ਹੈਲਮਟ ਪਾਉਣ ਨੂੰ ਲਾਜ਼ਮੀ ਕਰਾਰ ਦੇਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸ਼ਹਿਰ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦਾ ਦੋਸ਼ ਲਾਉਂਦਿਆਂ ਯੂ.ਟੀ. ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਇਸ ਸਬੰਧੀ ਕੀਤਾ ਗਿਆ ਨੋਟੀਫ਼ਿਕੇਸ਼ਨ ਤੁਰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।

Helmet

ਪਾਰਟੀ ਦੇ ਸੀਨੀਅਰ ਆਗੂ ਦੇਵੀ ਦਿਆਲ ਸ਼ਰਮਾ, ਰਾਜ ਕੁਮਾਰ ਜ਼ਿਲ੍ਹਾ ਸਕੱਤਰ, ਪ੍ਰੀਤਮ ਸਿੰਘ ਹੁੰਦਲ ਮੀਤ ਸਕੱਤਰ, ਵਲੋਂ ਸਾਂਝੇ ਬਿਆਨ 'ਚ ਕਿਹਾ ਗਿਆ ਹੈ ਕਿ ਸਿੱਖ ਧਰਮ 'ਚ ਔਰਤਾਂ ਨੂੰ ਕਿਸੇ ਕਿਮ ਦੀ ਸਿਰ੍ਹਾਂ 'ਤੇ ਟੋਪੀ, ਲੋਹ ਟੋਪ ਆਦਿ ਪਾਉਣਾ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇਕਰ ਹਿੰਦੂ ਅਤੇ ਹੋਰ ਧਰਮਾਂ ਦੀਆਂ ਔਰਤਾਂ ਵੀ ਜੇਕਰ ਹੈਲਮਟ ਪਹਿਨਗੀਆਂ ਤਾਂ ਹਿੰਦੂ-ਸਿੱਖਾਂ 'ਚ ਆਪਸੀ ਵਿਤਕਰਾ ਤੇ ਟਕਰਾਅ ਪੈਦਾ ਹੋਵੇਗਾ।

Helmet for Women

ਉਨ੍ਹਾਂ ਨੇ ਮੰਗ ਕੀਤੀ ਕਿ ਚੰਡੀਗੜ੍ਹ ਪ੍ਰਸ਼ਾਸਨ ਪਹਿਲਾਂ ਵਾਂਗ ਹੀ ਤਮਾਮ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿਤੀ ਜਾਵੇ।ਦੇਵੀ ਦਿਆਲ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਸ਼ਹਿਰ 'ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਫੜਨ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਪਰੰਤੂ ਔਰਤਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।