ਸਰਕਾਰੀ ਮੁਲਾਜ਼ਮਾਂ ਨੂੰ ਡੋਪ ਟੈਸਟ ਪਾਜ਼ੇਟਿਵ ਨਿਕਲਣ ’ਤੇ ਸਜ਼ਾ ਨਹੀਂ ਇਲਾਜ ਮਿਲੇਗਾ : ਕੈਪਟਨ ਅਮਰਿੰਦਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਪਾਜ਼ੇਟਿਵ ਨਿਕਲਣ ’ਤੇ ਉਨਾਂ ਮੁਲਾਜ਼ਮਾਂ ਨੂੰ ਸਜ਼ਾ ਜਾਂ ...

Captain Amrinder Singh Meeting

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਪਾਜ਼ੇਟਿਵ ਨਿਕਲਣ ’ਤੇ ਉਨਾਂ ਮੁਲਾਜ਼ਮਾਂ ਨੂੰ ਸਜ਼ਾ ਜਾਂ ਨੌਕਰੀ ਤੋਂ ਬਰਖ਼ਾਸਤ ਨਹੀਂ ਕੀਤਾ ਜਾਵੇਗਾ ਸਗੋਂ ਉਨਾਂ ਦੀ ਪਹਿਚਾਣ ਨੂੰ ਗੁਪਤ ਰੱਖਦਿਆਂ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਪੁਲੀਸ ਕਰਮਚਾਰੀਆਂ ਸਮੇਤ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਅਤੇ ਢੁਕਵੀਂ ਪ੍ਰਿਆ ਤਿਆਰ ਕਰਨ ਦੀ ਹਦਾਇਤ ਕੀਤੀ।

Related Stories