ਸਪੋਕਸਮੈਨ ਦੀ ਖ਼ਬਰ ਦਾ ਅਸਰ: ਭਾਈ ਸਰਫ਼ਰਾਜ਼ ਦੇ ਜਥੇ ਨੂੰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ SGPC

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੋਕਸਮੈਨ ਦੀ ਖ਼ਬਰ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਐਸਜੀਪੀਸੀ ਨੇ ਭਾਈ ਮਰਦਾਨਾ ਜੀ ਦੇ ਵਾਰਸਾਂ ਨੂੰ ਹਰ ਮਹੀਨੇ 21 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ। 

SGPC to give 21000Rs monthly pension to Bhai Mardana's descendants

ਅੰਮ੍ਰਿਤਸਰ  (ਚਰਨਜੀਤ ਸਿੰਘ): ਰੋਜ਼ਾਨਾ ਸਪੋਕਸਮੈਨ ਦੀ ਖ਼ਬਰ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦ  ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਪਰਵਾਰ ਦੇ ਮੈਂਬਰਾਂ ਨੂੰ ਹਰ ਮਹੀਨੇ 21 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾਕਟਰ ਰੂਪ ਸਿੰਘ ਅਤੇ ਧਰਮ ਪ੍ਰਚਾਰ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾਂ ਨੇ ਜਾਣਕਾਰੀ ਦਿਤੀ ਕਿ ਭਾਈ ਮੁਹੰਮਦ ਹੂਸੈਨ, ਭਾਈ ਨਾਇਮ ਤਾਹਿਰ ਅਤੇ ਭਾਈ ਸਰਫ਼ਰਾਜ਼ ਨੂੰ 25 ਜੁਲਾਈ ਨੂੰ ਗੁਰਦਵਾਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਕੱਢੇ ਜਾ ਰਹੇ ਵਿਸ਼ੇਸ਼ ਸਮਾਗਮ ਦੌਰਾਨ ਭੇਂਟ ਕੀਤੀ ਜਾਵੇਗੀ।

ਬੀਤੇ ਕਲ ਚੰਡੀਗੜ੍ਹ ਵਿਚ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਸੀ। ਭਾਈ ਮਰਦਾਨਾ ਜੀ ਦੇ ਵੰਸ਼ ਵਿਚੋਂ ਭਾਈ ਲਾਲ ਜੀ ਦੇ ਪੋਤਰੇ ਕੀਰਤਨੀਏ ਭਾਈ ਸਰਫ਼ਰਾਜ਼ ਦੇ ਜਥੇ ਨੂੰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਨੂੰ ਵੀ ਪ੍ਰਵਾਨਗੀ ਦਿਤੀ ਗਈ। ਭਾਈ ਮਰਦਾਨਾ ਜੀ ਦੀ 19ਵੀਂ ਪੀੜ੍ਹੀ ਵਿਚੋਂ ਭਾਈ ਸਰਫ਼ਰਾਜ਼ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਜਾਰੀ ਕਰਵਾਉਣ ਵਿਚ ਡਾਕਟਰ ਰੂਪ ਸਿੰਘ ਨੇ ਵਿਸ਼ੇਸ਼ ਦਿਲਚਸਪੀ ਲਈ।

ਇਸ ਤੋਂ ਇਲਾਵਾ ਰਾਗੀ ਭਾਈ ਲਾਲ ਜੀ ਦੀ ਨੂੰਹ ਬੀਬੀ ਕੌਸਰ ਨੂੰ ਅੱਖਾਂ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ 11 ਹਜ਼ਾਰ ਰੁਪਏ ਦੀ ਮਦਦ ਕਰੇਗੀ। ਜ਼ਿਕਰਯੋਗ ਹੈ ਕਿ ਭਾਈ ਮਰਦਾਨਾ ਜੀ ਦੇ ਪਰਵਾਰਕ ਮੈਂਬਰਾਂ ਦੀ ਮਾੜੀ ਆਰਥਕ ਹਾਲਤ ਬਾਰੇ ਖ਼ਬਰ ਰੋਜ਼ਾਨਾ ਸਪੋਕਸਮੈਨ ਨੇ ਪ੍ਰਮੁਖਤਾ ਨਾਲ ਪ੍ਰਕਾਸ਼ਤ ਕੀਤੀ ਸੀ ਜਿਸ ਤੋਂ ਬਾਅਦ ਕਮੇਟੀ ਨੇ ਪਹਿਲ ਦੇ ਆਧਾਰ 'ਤੇ ਇਹ ਫ਼ੈਸਲਾ ਲਿਆ

ਦੇਖੋ ਵੀਡੀਓ: