ਮਾਸਕ ਨਾ ਪਾਉਣ 'ਤੇ ਪੁਲਿਸ ਨਾਲ ਉੇਲਝਿਆ ਨੌਜਵਾਨ, ਵੀਡੀਓ ਵਾਇਰਲ
ਦੇਖੋ ਕਿਉਂ ਲੋਕ ਵੀ ਦੇ ਰਹੇ ਨੌਜਵਾਨ ਦਾ ਸਾਥ
ਚੰਡੀਗੜ੍ਹ: ਕੋਰੋਨਾ ਦੇ ਦੌਰ 'ਚ ਮਾਸਕ ਪਾਉਣਾ ਲਾਜ਼ਮੀ ਬਣ ਜਾਂਦਾ ਹੈ ਤੇ ਜੇ ਕੋਈ ਮਾਸ ਨਹੀਂ ਪਾਉਂਦਾ ਤਾਂ ਪੁਲਿਸ ਵੱਲੋਂ ਉਸ ਦਾ ਚਲਾਨ ਕੱਟਿਆ ਜਦਾ ਹੈ। ਪਰ ਇੱਥੇ ਇੱਕ ਨੌਜਵਾਨ ਨੇ ਪੁਲਿਸ ਨੂੰ ਖੁਦ ਵੀ ਮਾਸਕ ਪਾਉਣ ਦਾ ਸਬਕਾ ਸਿਖਾਇਆ ਹੈ। ਇਸ ਵੀਡੀਉ ਵਿਚ ਨੌਜਵਾਨ ਪੁਲਿਸ ਅਧਿਕਾਰੀ ਨੂੰ ਬੋਲ ਰਿਹਾ ਹੈ ਕਿ ਉਹ ਅਪਣੇ ਨਾਲ ਦੇ ਪੁਲਿਸ ਮੁਲਾਜ਼ਮ ਦਾ ਵੀ ਚਲਾਨ ਕੱਟਣ ਫਿਰ ਉਹ ਅਪਣਾ ਵੀ ਜ਼ਰੂਰ ਕਟਵਾਉਣਗੇ।
ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਲੋਕਾਂ ਵੱਲੋ ਨੌਜਵਾਨ ਦਾ ਸਾਥ ਦਿੱਤਾ ਜਾ ਰਿਹਾ ਹੈ ਕਿਉਂਕਿ ਜੇ ਕਰ ਆਮ ਜਨਤਾ ਲਈ ਮਾਸਕ ਪਾਉਣਾ ਲਾਜ਼ਮੀ ਹੈ ਤਾਂ ਪੁਲਿਸ ਮੁਲਾਜ਼ਮਮਾਂ ਲਈ ਵੀ ਇਹ ਉਹਨਾਂ ਹੀ ਲਾਜ਼ਮੀ ਬਣ ਜਾਂਦਾ ਹੈ। ਇਸ ਨੌਜਵਾਨ ਮੁਤਾਬਿਕ ਜੇ ਉਸ ਦਾ ਚਲਾਨ ਕੱਟਿਆ ਗਿਆ ਤਾਂ ਪੁਲਿਸ ਮੁਲਾਜ਼ਮ ਦਾ ਵੀ ਚਲਾਨ ਕੱਟਿਆ ਜਾਣਾ ਚਾਹੀਦਾ ਹੈ।
ਦਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਨੇ ਮਾਸਕ ਅਤੇ ਸੈਨੀਟਾਈਜ਼ਰਜ਼ ਨੂੰ ਜ਼ਰੂਰੀ ਕਮੋਡਿਟੀਜ਼ ਐਕਟ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਸੀ, ਜਿਸ ਨੂੰ ਇਕ ਵਾਰ ਫਿਰ ਬਦਲਿਆ ਗਿਆ ਹੈ। ਸਰਕਾਰ ਨੇ ਮਾਸਕ ਅਤੇ ਸੈਨੀਟਾਈਜ਼ਰ ਨੂੰ ਜ਼ਰੂਰੀ ਕਮੋਡਿਟੀ ਐਕਟ ਦੀ ਸੂਚੀ ਤੋਂ ਹਟਾ ਦਿੱਤਾ ਹੈ।
ਕੇਂਦਰੀ ਖੁਰਾਕ ਅਤੇ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਰਾਮਵਿਲਾਸ ਪਾਸਵਾਨ ਨੇ ਟਵੀਟ ਕੀਤਾ ਸੀ ਕਿ ਕੋਰੋਨਾ (COVID-19) ਵਾਇਰਸ ਦੇ ਖਤਰੇ ਤੋਂ ਬਾਅਦ ਬਾਜ਼ਾਰ ਦੇ ਰੁਝਾਨ ਦੇ ਮੱਦੇਨਜ਼ਰ ਸਰਕਾਰ ਨੇ ਜ਼ਰੂਰੀ ਕਮੋਡਿਟੀਜ਼ ਐਕਟ -1955 ਦੀ ਅਨੁਸੂਚੀ ਵਿੱਚ ਸੋਧ ਕਰਕੇ 2, 3 ਪਲਾਈ ਸਰਜੀਕਲ ਫੇਸ ਮਾਸਕ, ਐਨ 95 ਮਾਸਕ ਅਤੇ ਹੈਂਡ ਸੈਨੀਟਾਈਜ਼ਰ ਨੂੰ 30/6/2020 ਤੱਕ ਜ਼ਰੂਰੀ ਚੀਜ਼ਾਂ ਘੋਸ਼ਿਤ ਕੀਤੀਆਂ ਗਈਆਂ ਸਨ। ਇਹ ਉਨ੍ਹਾਂ ਦੀ ਉਪਲਬਧਤਾ ਨੂੰ ਵਧਾਏਗਾ ਅਤੇ ਕਾਲੀ ਮਾਰਕੀਟਿੰਗ ਨੂੰ ਰੋਕ ਦੇਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।