ਵਿਧਾਇਕ ਸ਼ੈਰੀ ਕਲਸੀ ਨੂੰ ਸਦਮਾ, ਸੜਕ ਹਾਦਸੇ ’ਚ ਪੀਏ ਤੇ ਤਾਏ ਦੇ ਮੁੰਡੇ ਸਣੇ 3 ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਕਰੀਬ ਸਵਾ ਇਕ ਵਜੇ ਵਾਪਰਿਆ।
ਬਟਾਲਾ: ਅੰਮ੍ਰਿਤਸਰ-ਜਲੰਧਰ ਬਾਈਪਾਸ 'ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਤਾਏ ਦਾ ਲੜਕਾ ਗੁਰਲੀਨ ਸਿੰਘ, ਪੀਏ ਉਪਦੇਸ਼ ਕੁਮਾਰ ਅਤੇ ਸੁਨੀਲ ਸੋਢੀ ਉਰਫ਼ ਗਿੰਨੀ ਸ਼ਾਮਲ ਹਨ।
Batala Accident
ਇਸ ਹਾਦਸੇ ਵਿਚ ਵਿਧਾਇਕ ਦਾ ਭਰਾ ਅੰਮ੍ਰਿਤ ਕਲਸੀ ਅਤੇ ਪੀਏ ਮਾਣਕ ਮਹਿਤਾ ਜ਼ਖ਼ਮੀ ਹੋਏ ਹਨ। ਉਹਨਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਕਰੀਬ ਸਵਾ ਇਕ ਵਜੇ ਵਾਪਰਿਆ।
Batala Accident
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਆਪਣੇ ਸਾਥੀਆਂ ਨਾਲ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਵਿਧਾਇਕ ਖੁਦ ਆਪਣੀ ਗੱਡੀ ਵਿਚ ਸਵਾਰ ਸਨ ਅਤੇ ਸਾਥੀ ਦੂਸਰੀ ਗੱਡੀ ਵਿਚ ਸਵਾਰ। ਦੂਸਰੀ ਗੱਡੀ ਦਾ ਟਾਇਰ ਫਟਣ ਨਾਲ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਡੀਵਾਈਡਰ ਨਾਲ ਟਕਰਾ ਗਈ। ਗੱਡੀ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ।