ਮੀਂਹ 'ਚ ਸੜਕ ਬਣਾਉਣ ਵਾਲੇ 4 ਇੰਜੀਨੀਅਰ ਮੁਅੱਤਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ
ਮੁਅੱਤਲ ਕੀਤੇ ਗਏ ਇੰਜਨੀਅਰਾਂ ਵਿਚ ਐਸਡੀਈ ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹਨ।
ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ 4 ਇੰਜਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਇਹ ਇੰਜੀਨੀਅਰ ਬਾਰਿਸ਼ ਵਿਚ ਦੀ ਸੜਕ ਬਣਾਉਣ ਦਾ ਕੰਮ ਕਰ ਰਹੇ ਸਨ। ਆਮ ਆਦਮੀ ਪਾਰਟੀ ਦੇ ਇਕ ਵਰਕਰ ਨੇ ਉਹਨਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਮੁਅੱਤਲ ਕੀਤੇ ਗਏ ਇੰਜਨੀਅਰਾਂ ਵਿਚ ਐਸਡੀਈ ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹਨ।
4 engineers suspended in Punjab
ਇਹ ਸੜਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਬਣ ਰਹੀ ਹੈ। ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਅਤੇ ਸ਼ੇਰਪੁਰ ਨੂੰ ਇਸ ਰਾਹੀਂ ਜੋੜਿਆ ਜਾ ਰਿਹਾ ਹੈ। ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਹਨਾਂ ਨੂੰ ਰੋਕਿਆ ਅਤੇ ਮੀਂਹ ਵਿਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਇੰਜੀਨੀਅਰਾਂ ਨੇ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ।
Suspended
ਇਹ ਹੁਕਮ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਿਸ 'ਚ ਕਿਹਾ ਗਿਆ ਸੀ ਕਿ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਜਿਸ ਵਿਚ ਬਰਸਾਤ ਵਿਚ ਸੜਕ ਬਣਾਈ ਜਾ ਰਹੀ ਹੈ। ਇਸ ਲਈ ਇਹਨਾਂ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।