ਭਗਵੰਤ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇ : ਬੀਬਾ ਰਾਜਵਿੰਦਰ ਕੌਰ ਰਾਜੂ

ਏਜੰਸੀ

ਖ਼ਬਰਾਂ, ਪੰਜਾਬ

ਭਗਵੰਤ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇ : ਬੀਬਾ ਰਾਜਵਿੰਦਰ ਕੌਰ ਰਾਜੂ

image

ਜਲੰਧਰ, 10 ਜੁਲਾਈ (ਨਿਰਮਲ ਸਿੰਘ, ਵਰਿੰਦਰ ਸ਼ਰਮਾ) : ਮਹਿਲਾ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਚੰਡੀਗੜ੍ਹ ’ਚ ਪੰਜਾਬ ਦੀ ਨਵੀਂ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਨਵੀਂ ਇਮਾਰਤ ਲਈ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਕਿ ਚੰਡੀਗੜ੍ਹ ਪੰਜਾਬ ਦਾ ਹੈ। ਇਸ ਕਰਕੇ ਉਹ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਖ਼ਤਮ ਕਰਵਾਉਣ ਲਈ ਅਰਵਿੰਦ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ। 
ਅੱਜ ਇੱਥੇ ਜਾਰੀ ਇਕ ਬਿਆਨ ’ਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਮੌਜੂਦਾ ਵਿਧਾਨ ਸਭਾ ਅਤੇ ਹਾਈ ਕੋਰਟ ਦੀਆਂ ਇਤਿਹਾਸਕ ਇਮਾਰਤਾਂ ਨੂੰ ਪੰਜਾਬ ਰਾਜ ਕਿਸੇ ਵੀ ਹਾਲਤ ’ਚ ਵੀ ਨਹੀਂ ਛੱਡੇਗਾ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੇ ਘੁੱਗ ਵਸਦੇ 28 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ। ਇਸ ਕਰਕੇ ਹਰਿਆਣੇ ਦਾ ਚੰਡੀਗੜ੍ਹ ਉੱਤੇ ਕੋਈ ਹੱਕ ਨਹੀਂ ਅਤੇ ਹਰਿਆਣਾ ਰਾਜ ਨੂੰ ਆਪਣੀ ਵੱਖਰੀ ਵਿਧਾਨ ਸਭਾ ਤੇ ਹਾਈਕੋਰਟ ਦੀਆਂ ਇਮਾਰਤਾਂ ਹਰਿਆਣਾ ’ਚ ਹੀ ਬਣਾਉਣੀਆਂ ਚਾਹੀਦੀਆਂ ਹਨ। 
ਮਹਿਲਾ ਕਿਸਾਨ ਨੇਤਾ ਨੇ ਪੰਜਾਬ ਦੇ ਸਮੂਹ 117 ਵਿਧਾਇਕਾਂ, ਵਜ਼ੀਰਾਂ ਅਤੇ ਸੰਸਦ ਮੈਂਬਰਾਂ ਨੂੰ ਆਖਿਆ ਹੈ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਸੁਣਦਿਆਂ ਭਗਵੰਤ ਮਾਨ ਦੀ ਇਸ ਤੁਗਲਕੀ ਚਾਲ ਦਾ ਜਨਤਕ ਵਿਰੋਧ ਕਰਨ ਅਤੇ ਅਜਿਹਾ ਨਾ ਹੋਣ ਦੀ ਸੂਰਤ ’ਚ ਉਨ੍ਹਾਂ ਦੀ ਚੁੱਪ ਨੂੰ ਆਮ ਆਦਮੀ ਪਾਰਟੀ ਦੀ ਇਸ ਪੰਜਾਬ ਵਿਰੋਧੀ ਨੀਤੀ ਦੇ ਹਮਾਇਤੀ ਮੰਨਿਆ ਜਾਵੇਗਾ। 
ਉਨ੍ਹਾਂ ਆਖਿਆ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਸੂਝਵਾਨ ਲੋਕਾਂ ਨੇ ਭਗਵੰਤ ਮਾਨ ਉੱਪਰ ਦਿੱਲੀ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਜੋ ਖ਼ਦਸ਼ਾ ਪ੍ਰਗਟਾਇਆ ਸੀ। ਉਹ ਦਿਨੋਂ-ਦਿਨ ਸੱਚਾ ਹੁੰਦਾ ਜਾ ਰਿਹਾ ਹੈ। ਬੀਬੀ ਰਾਜਵਿੰਦਰ ਕੌਰ ਰਾਜੂ ਨੇ ਭਗਵੰਤ ਮਾਨ ਨੂੰ ਆਪਣੀ ਆਤਮਾ ਦੀ ਆਵਾਜ਼ ਸੁਣਨ ਦੀ ਸਲਾਹ ਦਿੰਦਿਆਂ ਕਿਹਾ ਕਿ ਇਤਿਹਾਸਕ ਬਹੁਮੱਤ ਨਾਲ ਸਰਕਾਰ ਬਣਾਉਣ ਪਿੱਛੋਂ ਉਹ ਪੰਜਾਬ ਦੇ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਕਰਨ ਨਾ ਕਿ ਦਿੱਲੀ ਵਾਲਿਆਂ ਦੇ ਇਸ਼ਾਰਿਆਂ ਉਤੇ ਨੱਚਣ।
Photo No. jal-10-10