ਅਬੋਹਰ 'ਚ ਮਹਿਲਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਰਹਿੰਦੀ ਸੀ ਪ੍ਰੇਸ਼ਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ

photo

 

ਅਬੋਹਰ: ਅਬੋਹਰ ਦੇ ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਚੱਕ ਕਾਲਾ ਟਿੱਬਾ ਦੀ ਰਹਿਣ ਵਾਲੀ ਇਕ ਔਰਤ ਨੇ ਮਾਨਸਿਕ ਤਣਾਅ ਕਾਰਨ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਏਐਸਆਈ ਗੁਰਮੇਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਪਹੁੰਚਾਇਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ: ਭਾਰੀ ਮੀਂਹ ਤੋਂ ਬਾਅਦ ਹੁਣ ਇਸ ਜਗ੍ਹਾਂ 'ਤੇ ਮਹਿਸੂਸ ਕੀਤੇ ਗਏ ਤੇਜ਼ ਭੂਚਾਲ ਦੇ ਝਟਕੇ

ਜਾਣਕਾਰੀ ਦਿੰਦੇ ਹੋਏ ਮ੍ਰਿਤਕਾ 50 ਸਾਲਾ ਕੌਸ਼ੱਲਿਆ ਦੇਵੀ ਦੇ ਪਤੀ ਦੌਲਤ ਰਾਮ ਨੇ ਦਸਿਆ ਕਿ ਤਿੰਨ ਮਹੀਨੇ ਪਹਿਲਾਂ  ਉਸ ਦੇ ਸਾਲੇ ਦਾ ਦਿਹਾਂਤ ਹੋ ਗਿਆ ਸੀ। ਜਿਸ ਕਾਰਨ ਉਸ ਦੀ ਪਤਨੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਉਸ ਨੇ ਦਸਿਆ ਕਿ ਅੱਜ ਉਹ ਰੋਜ਼ਾਨਾ ਵਾਂਗ ਕੰਮ ’ਤੇ ਗਿਆ ਹੋਇਆ ਸੀ। ਦੁਪਹਿਰ ਵੇਲੇ ਜਦੋਂ ਉਹ ਖਾਣਾ ਖਾਣ ਲਈ ਘਰ ਆਇਆ ਤਾਂ ਉਸ ਦੀ ਪਤਨੀ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਜਿਸ ਦੀ ਸੂਚਨਾ ਉਸ ਨੇ ਪਿੰਡ ਦੇ ਸਰਪੰਚ ਨੂੰ ਦਿਤੀ ਅਤੇ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕ ਦੇ ਤਿੰਨ ਪੁੱਤਰਾਂ ਵਿਚੋਂ ਇਕ ਵਿਆਹਿਆ ਹੋਇਆ ਹੈ, ਜਦੋਂਕਿ ਉਸ ਦੇ ਲੜਕੇ ਕੁਆਰੇ ਹਨ, ਜੋ ਉਸ ਦੇ ਨਾਲ ਰਹਿੰਦੇ ਸਨ। ਪੁਲਿਸ ਨੇ ਮ੍ਰਿਤਕਾ ਦੇ ਪਤੀ ਦੌਲਤਰਾਮ ਦੇ ਬਿਆਨਾਂ ’ਤੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।