ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿਤੀ ਜਾਣਕਾਰੀ
ਮੁਹਾਲੀ: ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ। ਲਗਾਤਾਰ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਅੱਜ ਜਿਹੜੇ ਸਕੂਲ ਖੁੱਲ੍ਹੇ ਸਨ, ਉਨ੍ਹਾਂ ਨੂੰ ਉਸੇ ਸਮੇਂ ਛੁੱਟੀ ਐਲਾਨ ਦਿਤੀ ਗਈ ਸੀ। ਛੁੱਟੀਆਂ ਸਾਰਿਆਂ ਲਈ ਕੀਤੀਆਂ ਗਈਆਂ ਹਨ। ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਲਈ ਵੀ। ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਛੁੱਟੀਆਂ ਦੇ ਸਬੰਧ ਵਿਚ ਇਕ ਟਵੀਟ ਵੀ ਸਾਂਝਾ ਕੀਤਾ ਹੈ, ਉਹਨਾਂ ਨੇ ਲਿਖਿਆ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਤੁਰੰਤ ਪ੍ਰਭਾਵ ਨਾਲ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।