ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਕੀਤਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪ੍ਰਭਾਵਤ ਇਲਾਕਿਆਂ ‘ਚ ਲੋਕਾਂ ਦੀ ਮਦਦ ਕਰਨ ਦੇ ਦਿਤੇ ਆਦੇਸ਼

SPEAKER KULTAR SINGH SANDHWAN VISITS FLOOD AFFECTED AREAS OF DISTRICT FARIDKOT

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ।

SPEAKER KULTAR SINGH SANDHWAN VISITS FLOOD AFFECTED AREAS OF DISTRICT FARIDKOT

ਇਹ ਵੀ ਪੜ੍ਹੋ: ਆਸਟਰੇਲੀਆ ਦੇ ਬਾਜ਼ਾਰਾਂ ’ਚ ਆਵੇਗਾ ਅੱਖਾਂ ’ਚ ਹੰਝੂ ਨਾ ਲਿਆਉਣ ਵਾਲਾ ਪਿਆਜ਼  

ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ।ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

SPEAKER KULTAR SINGH SANDHWAN VISITS FLOOD AFFECTED AREAS OF DISTRICT FARIDKOT

ਇਹ ਵੀ ਪੜ੍ਹੋ: ਮੀਂਹ ਕਾਰਨ ਦੇਸ਼ ਦੇ ਕਈ ਹਿੱਸਿਆਂ ’ਚ ਵਿਗੜੇ ਹਾਲਾਤ, ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ 

ਛੱਤ ਡਿੱਗਣ ਕਾਰਨ ਲੜਕੀ ਦੀ ਮੌਤ ਤੇ ਜਤਾਇਆ ਦੁੱਖ

ਇਸੇ ਦੌਰਾਨ ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਲੜਕੀ ਦੀ ਮੌਤ ‘ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪ੍ਰਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪ੍ਰਵਾਰ ਦੀ ਆਰਥਕ ਮਦਦ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅਮਰੀਕਾ ਦੇ ਨਿਊਯਾਰਕ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਇਕ ਵਿਅਕਤੀ ਦੀ ਮੌਤ

ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।