ਪ੍ਰਧਾਨਗੀ ਸੰਭਾਲਣ ਤੋਂ ਪਹਿਲਾਂ ਸਰਗਰਮ ਹੋਏ ਜਾਖੜ, ਹੜ੍ਹ ਮਾਰੂ ਖੇਤਰਾਂ ਦਾ ਦੌਰਾ ਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਨੀਲ ਜਾਖੜ ਨੇ ਕਿਹਾ ਪੰਜਾਬ ਭਾਜਪਾ ਹੜ੍ਹ ਪ੍ਰਭਾਵਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਲੋਕਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਜਾਵੇਗੀ।

Sunil Jakhar

 

ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਅਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਸੀਨੀਅਰ ਲੀਡਰਾਂ ਦੀ ਮੌਜੂਦਗੀ ਵਿਚ ਚੰਡੀਗੜ੍ਹ ਭਾਜਪਾ ਹੈਡਕੁਆਟਰ ਵਿਖੇ ਅਹੁਦਾ ਸੰਭਾਲਣਾ ਹੈ ਪਰ ਇਸ ਤੋਂ ਪਹਿਲਾਂ ਹੀ ਉਹ ਸਰਗਰਮ ਹੋ ਗਏ ਤੇ ਸੋਮਵਾਰ ਨੂੰ ਫੀਲਡ ਵਿਚ ਨਿਕਲ ਪਏ ਤੇ ਹੜ੍ਹ ਮਾਰੂ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਜਾਣੀਆਂ ਤੇ ਅਫਸਰਾਂ ਨਾਲ ਗੱਲਬਾਤ ਕਰਕੇ ਤੁਰੰਤ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ।

ਇਹ ਵੀ ਪੜ੍ਹੋ: ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਬਣਾਏ ਗਏ 8 ਰਾਹਤ ਕੇਂਦਰ- ਡਿਪਟੀ ਕਮਿਸ਼ਨਰ

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ (ਮੋਹਾਲੀ )ਵਿਚ ਮੀਂਹ, ਹੜ੍ਹ ਨਾਲ ਨੁਕਸਾਨੇ ਗਏ ਘਰ, ਕੋਠੀਆਂ ਤੇ ਦੂਸਰੇ ਪ੍ਰਭਾਵਤ ਇਲਾਕੇ, ਮੇਜਰ ਪੰਚਵਤੀ ਇਨਕਲੇਵ, ਸਿਵਜੋਤ ਇਨਕਲੇਵ, ਧਿਆਨਪੁਰ ਹਾਈਵੇਜ, ਮਾਜਰੀ ਆਦਿ ਖੇਤਰਾਂ ਦਾ ਦੌਰਾ ਕੀਤਾ ਤੇ ਪ੍ਰਭਾਵਤ ਲੋਕਾਂ ਦੇ ਦੁਖੜੇ ਸੁਣੇ ਤੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੂੰ ਉਹਨਾਂ ਮੌਕੇ ‘ਤੇ ਹੀ ਫੋਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ, ਪੀੜਤ ਲੋਕਾਂ ਦੀ ਜਲਦ ਤੋਂ ਜਲਦ ਮਦਦ ਕਰਨ ਲਈ ਬੇਨਤੀ ਕੀਤੀ ਤੇ ਪੀੜਤ ਲੋਕਾਂ ਦੀ ਜ਼ਿਲ੍ਹੇ ਦੀ ਡਿਪਟੀ ਕਮਿਸਨਰ ਨਾਲ ਗੱਲਬਾਤ ਵੀ ਕਰਵਾਈ।

ਇਹ ਵੀ ਪੜ੍ਹੋ: ਮੀਤ ਹੇਅਰ ਨੇ ਲਿਆ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ, ਰਾਜਪੁਰਾ-ਬਨੂੜ ਰੋਡ ’ਤੇ SYL ਦਾ ਵੀ ਕੀਤਾ ਦੌਰਾ 

ਸੁਨੀਲ ਜਾਖੜ ਨੇ ਕਿਹਾ ਪੰਜਾਬ ਭਾਜਪਾ ਹੜ੍ਹ ਪ੍ਰਭਾਵਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਲੋਕਾਂ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਜਾਵੇਗੀ।ਜਾਖੜ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੂਰਤ ਵਿਚ ਪਾਣੀ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਨਿਕਾਸੀ ਯੋਜਨਾ ਅਤੇ ਰਾਸ਼ਨ ਯੋਜਨਾ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਮੇਂ ਸਿਰ ਨਿਕਾਸੀ ਨੂੰ ਯਕੀਨੀ ਬਣਾਉਣ ਤੇ ਲੋਕਾਂ ਦੀ ਰਿਹਾਇਸ਼ ਲਈ ਅਗੇਤੇ ਪ੍ਰਬੰਧ ਕਰਨ ਦੀ ਸਭ ਤੋਂ ਪਹਿਲਾਂ ਲੋੜ ਹੈ।

ਇਹ ਵੀ ਪੜ੍ਹੋ: 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ  

ਜਾਖੜ ਨੇ ਕਿਹਾ ਕਿ ਖਰੜ ਦੇ ਲੋਕਾਂ ਨੇ ਆਪਣੇ ਘਰਾਂ ਅਤੇ ਕੀਮਤੀ ਸਮਾਨ ਦੇ ਗਵਾਚ ਜਾਣ ਦਾ ਡਰ ਜ਼ਾਹਰ ਕੀਤਾ ਹੈ, ਕਿਉਂਕਿ ਉਹਨਾਂ ਨੂੰ ਨੀਵੇਂ ਇਲਾਕਿਆਂ ਵਿਚ ਅਪਣੇ ਘਰ ਖਾਲੀ ਕਰਨ ਲਈ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ ਕੀਤੇ ਗਏ ਹਨ ਜਾਖੜ ਨੇ ਕਿਹਾ ਕਿ ਪ੍ਰਸਾਸਨ ਨੂੰ ਉਹਨਾਂ ਦੇ ਸਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਜਦੋਂ ਤਕ ਸਥਿਤੀ ਆਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਇਹ ਨੁਕਸ ਲੱਭਣ ਦਾ ਸਮਾਂ ਨਹੀਂ ਹੈ ਅਤੇ ਇਹ ਜ਼ਰੂਰੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਇਕੱਠੇ ਹੋਣ। ਭਾਜਪਾ ਦੇ ਸੀਨੀਅਰ ਆਗੂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਆਪਣੇ ਲੋਕਾਂ ਦੀ ਸੁਰੱਖਿਆ ਕਰਨ ਦਾ ਸੱਦਾ ਦਿਤਾ। ਜੇਕਰ ਹੁਣ ਸਹੀ ਢੰਗ ਨਾਲ ਨਜਿੱਠਿਆ ਨਹੀਂ ਗਿਆ ਤਾਂ ਇਸ ਦੁਖਾਂਤ ਨਾਲ ਸਾਡੇ ਸੂਬੇ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਜਾਵੇਗਾ।

ਇਹ ਵੀ ਪੜ੍ਹੋ: ਖ਼ਰਾਬ ਮੌਸਮ ਕਾਰਨ ਕਈ ਰੇਲਗੱਡੀਆਂ ਅਤੇ ਉਡਾਣਾਂ ਰੱਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖੋ ਸੂਚੀ 

ਜਾਖੜ ਨੇ ਕਿਹਾ ਕਿ ਇਹ ਸੁਚੇਤ ਰਹਿਣ ਅਤੇ ਪੂਰੀ ਤਿਆਰੀ ਨਾਲ ਕਿਸੇ ਵੀ ਸੰਕਟ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸਮਾਂ ਹੈ ਜਾਖੜ ਨੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਨ ਅਤੇ ਲੋੜਵੰਦਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ ਕਰਨ ਦੀ ਅਪੀਲ ਕੀਤੀ। ਇਸ ਮੋਕੇ ਤੇ ਸਾਬਕਾ ਮੰਤਰੀ ਤੇ ਭਾਜਪਾ ਦੇ ਸੂਬਾ ਮੀਤ