Yoga Girl Archana Makwana: ਅਰਚਨਾ ਮਕਵਾਨਾ ਪੁਲਿਸ ਜਾਂਚ ਵਿਚ ਹੋਈ ਸ਼ਾਮਲ, ਦਰਜ ਕਰਵਾਏ ਆਪਣੇ ਬਿਆਨ
Yoga Girl Archana Makwana: ਅਰਚਨਾ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨ
Yoga Girl Archana Makwana News in punjabi :ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਪੀਰੀਅਡ ਦਿੱਤਾ ਸੀ। ਅੱਜ ਮਕਵਾਣਾ ਜਾਂਚ ਵਿੱਚ ਸ਼ਾਮਲ ਹੋਈ। ਉਸ ਨੇ ਆਪਣਾ ਬਿਆਨ ਆਨਲਾਈਨ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ 'ਚ 7 ਸਾਲ ਤੋਂ ਘੱਟ ਸਜ਼ਾ ਹੁੰਦੀ ਹੈ, ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਆਪਣਾ ਆਨਲਾਈਨ ਬਿਆਨ ਭੇਜ ਦਿੱਤਾ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ।
ਉਸ ਨੇ ਬਿਆਨ ਵਿੱਚ ਕੀ ਕਿਹਾ ਹੈ, ਅਜੇ ਜਨਤਕ ਤੌਰ 'ਤੇ ਨਹੀਂ ਦੱਸਿਆ ਜਾ ਸਕਦਾ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਅਰਚਨਾ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ। ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਇੱਕ ਹਫ਼ਤਾ ਪਹਿਲਾਂ 26 ਜੂਨ ਨੂੰ ਨੋਟਿਸ ਭੇਜਿਆ ਸੀ। ਜਿਸ ਵਿੱਚ ਉਸ ਨੇ 30 ਜੂਨ ਦਿਨ ਐਤਵਾਰ ਨੂੰ ਅੰਮ੍ਰਿਤਸਰ ਪੁਲਿਸ ਅੱਗੇ ਆਪਣਾ ਪੱਖ ਪੇਸ਼ ਕਰਨਾ ਸੀ ਪਰ ਉਹ ਨਹੀਂ ਆਈ। ਇਸ ਤੋਂ ਬਾਅਦ 10 ਜੁਲਾਈ ਨੂੰ ਉਨ੍ਹਾਂ ਆਪਣਾ ਪੱਖ ਪੇਸ਼ ਕੀਤਾ।
ਜਾਣੋ, ਕੀ ਹੈ ਮਾਮਲਾ
ਦਰਅਸਲ, 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਅਰਚਨਾ ਮਕਵਾਨਾ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕੀਤਾ। ਅਰਚਨਾ 21 ਜੂਨ ਨੂੰ ਐਵਾਰਡ ਲੈਣ ਦਿੱਲੀ ਪਹੁੰਚੀ ਸੀ। ਇਸ ਨਾਲ ਉਹ ਅੰਮ੍ਰਿਤਸਰ ਮੱਥਾ ਟੇਕਣ ਆਈ। ਅਰਚਨਾ ਯੋਗਾ ਗਰਲ ਹੈ ਅਤੇ ਵੱਖ-ਵੱਖ ਥਾਵਾਂ 'ਤੇ ਯੋਗਾ ਕਰਦੀ ਹੈ। ਅਰਚਨਾ ਨੇ ਇੰਸਟਾਗ੍ਰਾਮ 'ਤੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਦੌਰਾਨ ਆਸਣ (ਯੋਗਾ) ਕਰਦੇ ਹੋਏ ਇਕ ਫੋਟੋ ਪੋਸਟ ਕੀਤੀ ਸੀ।
ਫੋਟੋ ਵਾਇਰਲ ਹੋਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਅਰਚਨਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ। ਐੱਸ.ਜੀ.ਪੀ.ਸੀ ਨੇ ਉਸ 'ਤੇ ਸਿੱਖ ਭਾਵਨਾਵਾਂ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ 5000 ਰੁਪਏ ਦਾ ਜੁਰਮਾਨਾ ਲਾਇਆ ਗਿਆ।