Barnala News: ਬਰਨਾਲਾ ਵਿਚ ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Barnala News: ਬੱਸ ਵਿਚ ਬੈਠੇ ਸਾਰੇ ਬੱਚਿਆਂ ਦਾ ਹੋਇਆ ਬਚਾਅ

Conductor dies after school bus overturns in Barnala News

Conductor dies after school bus overturns in Barnala News:  ਬਰਨਾਲਾ ਦੇ ਕਿਰਪਾਲ ਸਿੰਘ ਵਾਲਾ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਅੱਜ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਦੇ ਕੰਡਕਟਰ ਨੌਜਵਾਨ ਦੀ ਬੱਸ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਕਾਲੂ (30) ਪੁੱਤਰ ਜਗਦੇਵ ਸਿੰਘ ਵਾਸੀ ਕਲਾਲ ਮਾਜਰਾ (ਬਰਨਾਲਾ) ਵਜੋਂ ਹੋਈ ਹੈ। ਹਾਦਸੇ ਦੌਰਾਨ ਬੱਸ ਵਿਚ ਬੈਠੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ। 

(For more news apart from “Conductor dies after school bus overturns in Barnala News, ” stay tuned to Rozana Spokesman.)