Mohali News: ਧੀ ਨੂੰ ਜਹਾਜ਼ ਚੜਾ ਕੇ ਪਰਤ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪਾਣੀਪਤ ਨੇੜੇ ਕਾਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Gurjit Kaur

Mohali News: ਮੋਹਾਲੀ ਦੇ ਸੈਕਟਰ-70 ਦੀ ਰਹਿਣ ਵਾਲੀ ਅਤੇ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਅਪਲਾਈਡ ਸਾਇੰਸ ਵਿਭਾਗ ਦੀ ਪ੍ਰੋਫ਼ੈਸਰ ਡਾ. ਗੁਰਜੀਤ ਕੌਰ ਦੀ ਪਾਣੀਪਤ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਪਤੀ ਸਰਵਜੀਤ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਆਪਣੀ ਇਕਲੌਤੀ ਧੀ ਨੂੰ ਕੈਨੇਡਾ ਭੇਜਣ ਲਈ ਦਿੱਲੀ ਹਵਾਈ ਅੱਡੇ ਤੋਂ ਨਿਕਲ ਕੇ ਮੋਹਾਲੀ ਵਾਪਸ ਆ ਰਹੇ ਸਨ।

ਜਾਣਕਾਰੀ ਅਨੁਸਾਰ, ਡਾ. ਗੁਰਜੀਤ ਕੌਰ ਅਤੇ ਉਨ੍ਹਾਂ ਦੇ ਪਤੀ 5 ਜੁਲਾਈ ਨੂੰ ਸਵੇਰੇ 2 ਵਜੇ ਦੇ ਕਰੀਬ ਇੱਕ ਕਾਰ ਵਿੱਚ ਦਿੱਲੀ ਤੋਂ ਮੋਹਾਲੀ ਵਾਪਸ ਆ ਰਹੇ ਸਨ। ਪਾਣੀਪਤ ਨੇੜੇ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਡਾ. ਗੁਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਪਤੀ ਨੂੰ ਗੰਭੀਰ ਸੱਟਾਂ ਲੱਗੀਆਂ ਪਰ ਉਨ੍ਹਾਂ ਦੀ ਜਾਨ ਬਚ ਗਈ। ਡਾ. ਗੁਰਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਗਿਆ। 

ਅੰਤਿਮ ਸੰਸਕਾਰ ਸਮੇਂ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਯੂਨੀਵਰਸਿਟੀ ਕਰਮਚਾਰੀ ਅਤੇ ਹੋਰ ਲੋਕ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਕਲੌਤੀ ਧੀ ਦੇ ਕੈਨੇਡਾ ਵਾਪਸ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਗਿਆ। ਇਸ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।