Punjab News : ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਹੈ ਸੁਚੇਤ : ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
Punjab News : ਕਿਹਾ - ਬੇਅਦਬੀ ਦੇ ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਮਿਸਾਲੀ ਸਜ਼ਾ
ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ
Punjab News in Punjabi : ਵਿਧਾਨ ਸਭਾ ਪਹੁੰਚਣ ’ਤੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿ ਬਹੁਤ ਪੁਰਾਣੇ ਸਮੇਂ ਤੋਂ ਬੇਅਦਬੀਆਂ ਹੁੰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ। ਜੌੜਾਮਾਜਰਾ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਪੰਜਾਬ ’ਚ ਹੋ ਰਹੀਆਂ ਬੇਅਦਬੀਆਂ ’ਤੇ ਚੰਗੀ ਸਜ਼ਾ ਹੋਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਮਾਮਲੇ ਹੁਣ ਹੱਲ ਹੋਣਗੇ ।
(For more news apart from Punjab government is fully aware incidents sacrilege: Former Cabinet Minister Chetan Singh Jauramajra News in Punjabi, stay tuned to Rozana Spokesman)