ਹਲਕੇ ਵਿੱਚ ਹੋ ਰਿਹਾ ਹੈ ਚਹੁੰ-ਤਰਫਾ ਵਿਕਾਸ : ਪ੍ਰਨੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਕੇਂਦਰੀ ਵਿਦੇਸ ਰਾਜ ਮੰਤਰੀ ਪ੍ਰਨੀਤ ਕੌਰ ਨੇ ਹਲਕਾ ਸੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਪਿੰਡ ਬਹਿਰ ਸਾਹਿਬ ਵਿਖੇ...............

Preneet Kaur listening to the problems of the people

ਖਨੌਰੀ : ਸਾਬਕਾ ਕੇਂਦਰੀ ਵਿਦੇਸ ਰਾਜ ਮੰਤਰੀ ਪ੍ਰਨੀਤ ਕੌਰ ਨੇ ਹਲਕਾ ਸੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਪਿੰਡ ਬਹਿਰ ਸਾਹਿਬ ਵਿਖੇ 12 ਪਿੰਡਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਅਤੇ ਇਲਾਕੇ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪਹੁੰਚਾ ਕੇ ਪੂਰੀਆਂ ਕਰਾਉਣ ਦਾ ਭਰੋਸਾ ਦਿੱਤਾ। ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸੰਬੰਧੀ ਲੋਕਾਂ ਨੂੰ ਸਰਕਾਰੀ ਸਕੀਮਾਂ ਮੁਹਈਆ ਕਰਵਾਉਣ ਲਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚੇ।

ਇਸ ਕੈਂਪ ਵਿੱਚ ਲੋਕਾਂ ਨੂੰ ਆਟਾ-ਦਾਲ ਸਕੀਮ, ਪੈਨਸਨਾਂ, ਬਿਜਲੀ ਵਿਭਾਗ, ਮਨਰੇਗਾ ਵਿਭਾਗ, ਸਗਨ ਸਕੀਮਾਂ ਆਦਿ ਤੋਂ ਇਲਾਵਾ ਲਗਭਗ 20 ਵਿਭਾਗਾਂ ਦੇ ਅਧਿਕਾਰੀਆਂ ਨੇ ਇਸ ਕੈਂਪ ਵਿੱਚ ਪਹੁੰਚਕੇ ਲੋਕਾਂ ਨੂੰ ਲਾਭ ਪਹੁੰਚਾਇਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਪੰਜਾਬ ਦਾ ਚਹੁੰਤਰਫੀ ਵਿਕਾਸ ਹੋ ਰਿਹਾ ਹੈ। ਜਿਸ ਲਈ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਨਵੀਂ ਨੀਤੀ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਖੇਤਰ ਵੱਲ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਨੇ 17 ਹਜਾਰ ਤੋਂ ਵੱਧ ਸਕੂਲਾਂ ਨੂੰ ਕੰਪਿਉਟਰੀਕਰਨ ਕਰਨ ਦਾ ਫੈਸਲਾ ਕੀਤਾ ਹੈ। ਜਿਸ ਵਿੱਚ ਪਹਿਲੇ ਪੜਾਅ ਵਿੱਚ 400 ਤੋਂ ਵੱਧ ਸਕੂਲਾਂ ਦੀ ਸਨਾਖਤ ਕੀਤੀ ਜਾ ਚੁੱਕੀ ਹੈ। ਪੰਜਾਬ ਵਿੱਚ ਆਉਣ ਵਾਲੀਆਂ ਬਲਾਕ ਸੰਮਤੀ, ਜਿਲ੍ਹਾ ਪ੍ਰੀਸਦ ਅਤੇ ਪੰਚਾਇਤੀ ਚੋਣਾਂ ਕਰਕੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਈ ਜਾ ਰਹੀ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ ਦੇ ਰਾਜ ਵਿੱਚ “ਰਾਜ ਨਹੀਂ ਸੇਵਾ” ਦੇ ਨਾਅਰੇ ਤਾਂ ਬਹੁਤ ਲਗਾਏ

ਪਰ ਪਿੰਡਾ ਵਿੱਚ ਧੜੇਬੰਦੀ ਤੋਂ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਕੂਲਾਂ ਨੂੰ ਤਾਂ ਅਪਗਰੇਡ ਕਰ ਦਿੱਤਾ ਸੀ ਪਰ ਅਧਿਆਪਕਾਂ ਦੀ ਕੋਈ ਨਿਉਕਤੀ ਨਹੀਂ ਕੀਤੀ। ਇਸ ਤੋਂ ਇਲਾਵਾ ਇਲਾਕਾ ਨਿਵਾਸੀਆਂ ਦੀ ਮੰਗ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਪਿੰਡਾਂ ਵਿੱਚੋਂ ਲੰਘਦੇ ਰਜਵਾਹੇ ਦਾ ਹਰਿਆਣੇ ਵਿੱਚੋਂ ਆ ਰਿਹਾ 45 ਕਿਉਸਿਕ ਪਾਣੀ ਬੰਦ ਕੀਤਾ ਹੋਇਆ ਹੈ। ਜਿਸ ਨਾਲ ਇਲਾਕੇ ਦੀ ਲਗਭਗ 14 ਹਜਾਰ  ਏਕੜ ਜਮੀਨ ਬੰਜਰ ਹੋਣ ਕਿਨਾਰੇ ਹੋ ਰਹੀ ਹੈ। ਇਸ ਮੰਗ ਤੇ ਸ੍ਰੀਮਤੀ ਪ੍ਰਨੀਤ ਕੋਰ ਨੇ ਇਸ ਸਮੱਸਿਆ ਨੂੰ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। 

ਇਸ ਮੌਕੇ ਯੂਥ ਪ੍ਰਧਾਨ ਸਤਨਾਮ ਸਿੰਘ, ਰਣਜੀਤ ਅਰੋੜਾ, ਬਲਜਿੰਦਰ ਸਿੰਘ ਸ਼ੇਰਗੜ੍ਹ, ਬਲਾਕ ਪ੍ਰਧਾਨ ਤਰਲੋਚਨ ਸਿੰਘ, ਕੁਲਵੰਤ ਸਿੰਘ ਮਤੋਲੀ, ਰਣਜੀਤ ਸਿੰਘ ਮਤੋਲੀ, ਅਮਰਜੀਤ ਬੋਪਾਰਾਇ, ਐਸ.ਡੀ.ਐਮ. ਸ੍ਰੀਮਤੀ ਪਾਲਿਕਾ ਅਰੋੜਾ, ਡੀ. ਐਸ. ਪੀ. ਪ੍ਰਿਤਪਾਲ ਸਿੰਘ ਘੁੰਮਣ, ਬਲਦੇਵ ਸਿੰਘ ਬੋੜੀਵਾਲ ਆਦਿ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜਰ ਸਨ।