ਕਿਸਾਨ ਵਿੰਗ ਦਾ ਜਥੇਬੰਦਕ ਢਾਂਚਾ ਮਜ਼ਬੂਤ ਬਣਾਉਣ ਲਈ ਗਰੇਵਾਲ ਵਲੋਂ ਖੀਰਨੀਆਂ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਨਵਨਿਯੁਕਤ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ ਨੇ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ.................

Karamjit singh Grewal With Jagjivan Singh Khirnia And Others

ਸਮਰਾਲਾ/ਲੁਧਿਆਣਾ : ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਨਵਨਿਯੁਕਤ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ ਨੇ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕਿਸਾਨ ਵਿੰਗ ਦਾ ਜੱਥੇਬੰਦਕ ਢਾਂਚਾ ਮਜਬੂਤ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ। ਸਾਬਕਾ ਵਿਧਾਇਕ ਖੀਰਨੀਆਂ ਨੇ ਕਿਸਾਨ ਵਿੰਗ ਦਾ ਜਿਲ੍ਹਾ ਪ੍ਰਧਾਨ ਬਣਨ ਤੇ ਸ: ਗਰੇਵਾਲ ਨੂੰ ਮੁਬਾਰਕਵਾਦ ਦਿੰਦਿਆਂ ਸਿਰਪਾਓ ਅਤੇ ਲੋਈ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਜੱਥੇਬੰਦਕ ਢਾਂਚਾ ਮਜਬੂਤ ਬਣਾਉਣ ਲਈ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸ: ਖੀਰਨੀਆਂ ਨੇ ਕਿਹਾ ਕਿ ਅਕਾਲੀ ਦਲ ਨੂੰ ਚੜ੍ਹਦੀ ਕਲ੍ਹਾ ਵਿੱਚ ਰੱਖਣ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ। ਕਿਸਾਨਾਂ ਵੱਲੋਂ ਅਕਾਲੀ ਦਲ ਦੇ ਹੱਕ 'ਚ ਦਿੱਤੇ ਜਾਂਦੇ ਫਤਵਿਆਂ ਦੇ ਚੱਲਦਿਆਂ ਹੀ ਰਾਜਨੀਤੀ ਦੇ ਬਾਬਾ ਬੋਹੜ ਸ: ਪ੍ਰਕਾਸ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਕਿਹਾ ਕਿ ਇਸ ਵਿੰਗ ਦੇ ਮਜਬੂਤ ਹੋਣ ਨਾਲ ਅਕਾਲੀ ਦਲ ਨੂੰ ਵੱਡਾ ਬੱਲ ਮਿਲੇਗਾ। ਉਨ੍ਹਾਂ ਕਿਹਾ ਕਿ ਸ: ਗਰੇਵਾਲ ਨੂੰ ਲੁਧਿਆਣਾ ਵਰਗੇ ਅਹਿਮ ਜਿਲ੍ਹੇ ਦਾ ਪ੍ਰਧਾਨ ਬਣਾਉਣਾ ਵੀ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਹੈ। ਟਕਸਾਲੀ ਗਰੇਵਾਲ ਪਰਿਵਾਰ ਨੇ ਹਮੇਸ਼ਾਂ ਅੱਗੇ ਹੋ ਕੇ ਕੰਮ ਕੀਤਾ ਹੈ।

ਸ: ਗਰੇਵਾਲ ਇਸ ਅਹੁਦੇ ਤੇ ਰਹਿ ਕੇ ਜਿਲ੍ਹੇ ਦੇ ਕਿਸਾਨਾਂ ਨੂੰ ਇੱਕ ਸੂਤਰ ਵਿੱਚ ਪਰੋ ਕੇ ਵਾਅਦਿਆਂ ਤੋਂ ਭੱਜੀ ਕੈਪਟਨ ਸਰਕਾਰ ਦਾ ਚੇਹਰਾ ਬੇਨਕਾਬ ਜਰੂਰ ਕਰਨਗੇ। ਸ: ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਪ ਤੋਂ ਵੱਡਾ ਧੋਖਾ ਕਿਸਾਨਾਂ ਨਾਲ ਕੀਤਾ ਹੈ ਅਤੇ ਕਿਸਾਨ ਵਿੰਗ ਉਸ ਨੂੰ ਕਿਸੇ ਵੀ ਵਾਅਦੇ ਤੋਂ ਭੱਜਣ ਨਹੀ ਦੇਵੇਗਾ। ਉਨ੍ਹਾਂ ਸਹਿਯੋਗ ਦੇਣ ਦੇ ਦਿੱਤੇ ਭਰੋਸੇ ਲਈ ਸ: ਖੀਰਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰਾਂ ਦਾ ਸਤਿਕਾਰ ਕਰਦੇ ਹੋਏ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਰਿੰਦਰ ਸਿੰਘ ਨਾਗਰਾ, ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ ਸਿੱਧੂ, ਦਰਸ਼ਨ ਸਿੰਘ ਗਰੇਵਾਲ, ਬਾਬਾ ਬਲਦੇਵ ਸਿੰਘ ਅਤੇ ਰਣਧੀਰ ਸਿੰਘ ਧੀਰਾ ਆਦਿ ਹਾਜਰ ਸਨ।