ਦਿੱਲੀ ‘ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਲੁਧਿਆਣਾ-ਜਲੰਧਰ ਹਾਈਵੇਅ ਜਾਮ

ਏਜੰਸੀ

ਖ਼ਬਰਾਂ, ਪੰਜਾਬ

ਇਸ ਤੋਂ ਇਲਾਵਾ ਸਥਾਨਕ ਨੂਰਮਹਿਲ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ

shri guru ravidas ji temple demolish decision against delhi and punjab protest

ਚੰਡੀਗੜ੍ਹ : ਦਿੱਲੀ ‘ਚ ਸ੍ਰੀ ਗੁਰੂ ਰਵਿਦਾਸ ਦੇ ਇਤਿਹਾਸਕ ਮੰਦਰ ਨੂੰ ਤੋੜਨ ਦੇ ਫ਼ੈਸਲੇ ਤੋਂ ਬਾਅਦ ਰਵੀਦਾਸ ਭਾਈਚਾਰੇ ਵਿਚ ਕਾਫ਼ੀ ਰੋਸ ਹੈ। ਇਸ ਦੇ ਵਿਰੋਧ ‘ਚ ਲੋਕਾਂ ਨੇ ਅੱਜ ਦਿੱਲੀ ਸਮੇਤ ਪੰਜਾਬ ਦੇ ਵੱਖ -ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਲੋਕਾਂ ਨੇ ਪਠਾਨਕੋਟ ਦੇ ਚੱਕੀ ਪੁਲ ‘ਤੇ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਹੈ। ਲੁਧਿਆਣਾ-ਜਲੰਧਰ ਹਾਈਵੇਅ ‘ਤੇ ਗ੍ਰੀਨਲੈਂਡ ਸਕੂਲ ਦੇ ਸਾਹਮਣੇ ਲੋਕਾਂ ਵੱਲੋਂ ਜਾਮ ਲਗਾਇਆ ਗਿਆ ਹੈ। ਇਸ ਰੋਡ ‘ਤੇ ਤਿੰਨ ਘੰਟਿਆਂ ਤੋਂ ਜਾਮ ਲੱਗਾ ਹੋਇਆ ਹੈ ਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।

ਇਸ ਤੋਂ ਇਲਾਵਾ ਸਥਾਨਕ ਨੂਰਮਹਿਲ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ ,ਜਿਸ ਤੋਂ ਬਾਅਦ ਲੋਕਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਸਥਾਨਕ ਨੂਰਮਹਿਲ ਨਕੋਦਰ ਰੋਡ ਨੂੰ ਜਾਮ ਕੀਤਾ ਹੈ। ਇਸ ਮੌਕੇ ਸੰਗਤਾਂ ਵਲੋਂ ਕੇਂਦਰ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੰਦਰ ਨੂੰ ਤੋੜਨ ਦੀ ਕੋਸ਼ਿਸ਼ ਕਾਰਨ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ ‘ਚ ਰੋਸ ਹੈ। ਉਨ੍ਹਾਂ ਕਿਹਾ ਕਿ ਮੰਦਰ ਰਵਿਦਾਸੀਆ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ। ਇਹ ਪ੍ਰਾਚੀਨ ਮੰਦਰ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਨੂੰ ਤੋੜਨ ਦੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।